ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ’ਚ ਕੀਤੀ ਰੈਲੀ

BSP supremo Mayawati

ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ’ਚ ਕੀਤੀ ਰੈਲੀ

(ਸੱਤ ਕਹੂੂੰ ਨਿਊਜ਼) ਨਵਾਂ ਸ਼ਹਿਰ। ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅਕਾਲੀ-ਬਸਪਾ ਵੱਲੋਂ ਅੱਜ ਨਵਾਂ ਸ਼ਹਿਰ ਵਿਖੇ ਰੈਲੀ ਕੀਤੀ ਗਈ। ਜਿਸ ’ਚ ਬਸਪਾ ਸੁਪਰੀਮ ਮਾਇਆਵਤੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਰੈਲੀ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਵੱਡੇ ਆਗੂ ਪਹੁੰਚੇ। ਸਿਹਤ ਠੀਕ ਨਾ ਹੋਣ ਕਾਰਨ ਵੱਡੇ ਬਾਦਲ ਇਸ ਰੈਲੀ ’ਚ ਨਹੀਂ ਆ ਸਕੇ।

ਰੈਲੀ ਨੂੰ ਮਾਇਆਵਤੀ ਨੇ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਨੂੰ ਖੂਬ ਰਗੜੇ ਲਾਈੇ। ਮਾਇਆਵਤੀ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਆਪਣੇ ਪਤਨ ਨੂੰ ਦੇਖਦਿਆਂ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਉਨਾਂ ਕਿਹਾ ਕਾਂਗਰਸ ਦਲਿਤ ਵੋਟ ਬੈਂਕ ਹਾਸਲ ਕਰਨਾ ਚਾਹੁੰਦੀ ਹੈ, ਜਿਸ ਕਾਰਨ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਐਲਾਨਿਆ ਹੈ। ਉਨਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਹੈ। ਕਾਂਗਰਸ ਦੇ ਰਾਜ ’ਚ ਲੋਕ ਦੁਖੀ ਹਨ। ਉਨਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਅਕਾਲੀ-ਬਸਪਾ ਦੀ ਸਰਕਾਰ ਬਣੇਗੀ। ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ। ਉਹ ਸੂਬੇ ਦੇ ਕਮਜੋਰ ਵਰਗਾ ਲਈ ਕੰਮ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ