ਮੱਧ ਪ੍ਰਦੇਸ਼ ਤੇ ਰਾਜਸਥਾਨ ‘ਚ ਕਾਂਗਰਸ ਦਾ ਸਮਰਥਨ ਕਰੇਗੀ ਬਸਪਾ

Hospital

ਬਸਪਾ ਜਨਤਾ ਦੇ ਮਤ ਦਾ ਸਨਮਾਨ ਕਰਦੀ ਹੈ: ਮਾਇਆਵਤੀ

ਨਵੀਂ ਦਿੱਲੀ, ਏਜੰਸੀ। ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ‘ਚ ਸਰਕਾਰਾਂ ਦਾ ਗਠਨ ਕਰਨ ਲਈ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਬੁੱਧਵਾਰ ਨੂੰ ਇੱਥੇ ਦੋਵਾਂ ਰਾਜਾਂ ‘ਚ ਕਾਂਗਰਸ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਜਨਤਾ ਨੇ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਜਨਤਾ ਨੇ ਕਾਂਗਰਸ ਨੂੰ ਵੀ ਭਾਰੀ ਮਨ ਨਾਲ ਚੁਣਿਆ ਹੈ। ਬਸਪਾ ਜਨਤਾ ਦੇ ਮਤ ਦਾ ਸਨਮਾਨ ਕਰਦੀ ਹੈ ਅਤੇ ਸਮਾਜ ਦੇ ਵਾਂਝੇ ਅਤੇ ਪਿੱਛੜੇ ਵਰਗ ਦੇ ਹਿੱਤ ‘ਚ ਮੱਧ ਪ੍ਰਦੇਸ਼ ‘ਚ ਕਾਂਗਰਸ ਦਾ ਸਮਰਥਨ ਕਰੇਗੀ। ਉਹਨਾਂ ਕਿਹਾ ਕਿ ਰਾਜਸਥਾਨ ‘ਚ ਵੀ ਉਹਨਾਂ ਦੀ ਪਾਰਟੀ ਕਾਂਗਰਸ ਦਾ ਸਮਰਥਨ ਕਰਨ ਲਈ ਤਿਆਰ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।