ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ
ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ
ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। ਇਸ ਨਾਲ 12 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ। ਇਹ ਸਕੀਮ 1 ਦਸੰਬਰ, 2018 ਤੋਂ ਲਾਗੂ ਹੋਏਗੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ 75000 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਪਸ਼ੂ ਪਾਲਣ ਲਈ ਕਿਸਾਨਾਂ ਨੂੰ ਕਰਜ਼ ‘ਤੇ 2 ਫੀਸਦੀ ਵਿਆਜ਼ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ।। ਕਿਸਾਨ ਕ੍ਰੈਡਿਟ ਕਾਰਡ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਬਜਟ ਭਾਸ਼ਣ ‘ਚ ਕਿਹਾ ਕਿ ਦੇਸ਼ ਦਾ 22ਵਾਂ ਏਮਜ਼ ਹਰਿਆਣਾ ‘ਚ ਬਣਾਇਆ ਜਾਵੇਗਾ, ਅਜੇ ਦੇਸ਼ ‘ਚ 21 ਏਮਜ਼ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ, ਬਜਟ ਦੌਰਾਨ ਵਿੱਤ ਮੰਤਰੀ ਪਿਊਸ਼ ਗੋਇਲ ਨੇ ਆਯੂਸ਼ਮਾਨ ਭਾਰਤ ਯੋਜਨਾ ਦਾ ਵੀ ਜ਼ਿਕਰ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।