ਬਜਟ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਡੀ.ਏ. ਦੀਆਂ ਬਣਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ

 

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਕੋਟਕਪੂਰਾ (ਸੁਭਾਸ਼ ਸ਼ਰਮਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ( ਰਜਿ;) ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਯੂਨੀਅਨ ਦੇ ਦਫਤਰ ਵਿੱਚ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਆਗੂ ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ,ਸੋਮ ਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਪਿ੍ਰੰਸੀਪਲ ਬਲਵੀਰ ਸਿੰਘ ਬਰਾੜ,ਜਗਵੰਤ ਸਿੰਘ ਬਰਾੜ ਸੇਵਾ ਮੁਕਤ ਮੁੱਖ ਅਧਿਆਪਕ, ਸੁਖਚੈਨ ਸਿੰਘ ਥਾਂਦੇਵਾਲਾ ਤੇ ਮੁਖਤਿਆਰ ਸਿੰਘ ਮੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 1 ਜੁਲਾਈ 2021 ਤੋਂ 28 ਤੋਂ 31 ਫ਼ੀਸਦੀ ਅਤੇ 1 ਜਨਵਰੀ 2022 ਤੋਂ 31 ਫ਼ੀਸਦੀ ਤੋਂ 34 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਡਿਊ ਹੋ ਚੁੱਕੀਆਂ ਹਨ। ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਣਦੀਆਂ ਡੀ.ਏ. ਦੀਆਂ ਦੋ; ਕਿਸ਼ਤਾਂ ਦਿੱਤੀਆਂ ਜਾਣ।

ਆਗੂਆਂ ਨੇ ਪੰਜਾਬ ਸਰਕਾਰ ਵੱਲੋਂ 31 ਮਈ 2022¿; ਨੂੰ ਲੀਵ ਟਰੈਵਲ ਕਨਸੈਸ਼ਨ¿; (ਮੁਫ਼ਤ ਸਫ਼ਰ ਸਹੂਲਤ) ਸੰਬੰਧੀ ਜਾਰੀ ਕੀਤੇ ਗਏ ਸਪੱਸ਼ਟੀਕਰਨ ਜਿਸ ਅਨੁਸਾਰ ਪਤੀ ਜਾਂ ਪਤਨੀ ਵਿੱਚੋਂ ਕਿਸੇ ਇੱਕ ਵੱਲੋਂ ਇਹ ਸਹੂਲਤ ਲੈਣ ਸਬੰਧੀ ਆਪਣੀ ਬੈਂਕ ਨੂੰ ਅੰਡਰਟੇਕਿੰਗ ਦੇਣ ਦੀ ਕੀਤੀ ਗਈ ਹਦਾਇਤ ਨੂੰ ਪੈਨਸ਼ਨਰ ਵਿਰੋਧੀ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਪੱਤਰ ਤੁਰੰਤ ਵਾਪਸ ਲਿਆ ਜਾਵੇ ਤੇ ਪਹਿਲਾਂ ਵਾਂਗ ਪਤੀ ਅਤੇ ਪਤਨੀ ਦੋਵਾਂ ਨੂੰ ਐਲ .ਟੀ. ਸੀ. ਦੀ ਸਹੂਲਤ ਮੁਹੱਈਆ ਕੀਤੀ ਜਾਵੇ।

ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਜਿਵੇਂ ਵੱਖ ਵੱਖ ਵਿਭਾਗਾਂ ਵਿ੍ਚ ਰੈਗੂਲਰ ਭਰਤੀਆਂ ਕਰਨਾ, ਪਰਖ ਕਾਲ ਦੇ ਸਮੇਂ ਦੌਰਾਨ ਪੂਰੀ ਤਨਖਾਹ ਦੇਣਾ ,ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਤੇ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕਰਨ ਆਦਿ ਤੁਰੰਤ ਪੂਰੇ ਕੀਤੇ ਜਾਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੇਜ ਰਾਮ ਭੌਰਾ, ਮੇਜਰ ਸਿੰਘ ,ਰਮੇਸ਼ਵਰ ਸਿੰਘ ਸੇਵਾ ਮੁਕਤ ਸੁਪਰਡੈਂਟ ਡੀ ਸੀ ਦਫ਼ਤਰ ,ਮਿੱਠੂ ਸਿੰਘ ਨਹਿਰੀ ਵਿਭਾਗ, ਗੁਰਚਰਨ ਸਿੰਘ; ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ,ਅਮਰਜੀਤ ਕੌਰ ਛਾਬੜਾ,ਰਾਮ ਮੂਰਤੀ, ਉਰਮਲਾ ਦੇਵੀ, ਬਾਬੂ ਸਿੰਘ , ਜਸਪਾਲ ਸਿੰਘ ਤੇ ਸ਼ਰਨ ਕੁਮਾਰ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ