ਬਜਟ : 45 ਲੱਖ ਦੇ ਹੋਮ ਲੋਨ ‘ਤੇ ਵਿੱਤ ਮੰਤਰੀ ਵੱਲੋਂ ਰਾਹਤ 

Budget, Relief, Finance Minister, Home Loan, lakhs

ਨਵੀਂ ਦਿੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਮਜ਼ਬੂਤ ਦੇਸ਼ ਦਾ ਮਜ਼ਬੂਤ ਨਾਗਰਿਕ ਹੈ। 45 ਲੱਖ ਤੱਕ ਦੇ ਹੋਮ ਲੋਨ ਤੇ 1.50 ਲੱਖ ਦਾ ਹੋਰ ਵਿਆਜ ਟੈਕਸ ਮੁਕਤ ਰੱਖਿਆ ਗਿਆ ਹੈ, ਉਥੇ 3.50 ਲੱਖ ਤੱਕ ਵਿਆਜ ਤੇ ਕੋਈ ਟੈਕਸ ਨਹੀਂ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲ ‘ਚ ਅਸੀਂ ਜੋ ਮੇਗਾ ਪ੍ਰੋਜੈਕਟਸ ਸ਼ੁਰੂ ਕੀਤੇ ਸੀ, ਉਨਾਂ ਦਾ ਹੁਣ ਅੱਗੇ ਵਧਣ ਦਾ ਵਕਤ ਹੈ। ਅਗਲੇ 5 ਸਾਲ ‘ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 1.25 ਲੱਖ ਕਿਲੋਮੀਟਰ ਸੜਕਾਂ ਦਾ ਨਿਰਮਾਣ ਹੋਵੇਗਾ। ਇਸ ਤੇ 80250 ਕਰੋੜ ਰੁਪਏ ਖਰਚ ਕੀਤੇ ਜਾਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here