Budget Session Punjab: ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇਣਗੇ ਆਪਣਾ ਭਾਸ਼ਣ
Budget Session Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਰਿਹਾ ਹੈ ਇਸ ਬਜਟ ਸੈਸ਼ਨ ਦੇ ਕਾਫ਼ੀ ਜ਼ਿਆਦਾ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਸੈਸ਼ਨ ਦੌਰਾਨ ਵਿਰੋਧੀ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਹੰਗਾਮਾ ਕੀਤਾ ਜਾ ਸਕਦਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਚੌਥਾ ਬਜਟ ਪੇਸ਼ ਕਰੇਗੀ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਸਦਨ ਵਿੱਚ ਉਹ ਕਿਸਾਨਾਂ ਦੇ ਮੁੱਦੇ ਚੁੱਕਣਗੇ।
Read Also : Shambhu Border: ਹਰਿਆਣਾ ਨੇ ਸੜਕ ਦੇ ਦੋਵਾਂ ਪਾਸਿਆਂ ਤੋਂ ਰੋਕਾਂ ਹਟਾਈਆਂ, ਆਵਾਜਾਈ ਹੋਈ ਬਹਾਲ
ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਸ਼ਣ ਦਿੱਤਾ ਜਾਵੇਗਾ ਅਤੇ ਭਾਸ਼ਣ ਤੋਂ ਬਾਅਦ ਵਿਧਾਨ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਅੱਤਲ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨਕ ਕੰਮ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਸਦਨ ਦੀ ਬੈਠਕ ਨੂੰ ਸੋਮਵਾਰ ਤੱਕ ਮੁਅੱਤਲ ਕੀਤਾ ਜਾਵੇਗਾ। Budget Session Punjab
ਸੋਮਵਾਰ 24 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ’ਤੇ ਬਹਿਸ | Budget Session Punjab
ਹੋਵੇਗੀ ਅਤੇ ਇਸੇ ਦਿਨ ਹੀ ਬਹਿਸ ਨੂੰ ਪੂਰਾ ਕੀਤਾ ਜਾਵੇਗਾ। ਸੋਮਵਾਰ ਨੂੰ ਹੀ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਸੰਬੋਧਨ ਕੀਤਾ ਜਾਵੇਗਾ। ਮੰਗਲਵਾਰ 25 ਮਾਰਚ ਨੂੰ ਵਿਧਾਨਕ ਕੰਮਕਾਜ ਦੇ ਨਾਲ ਹੀ ਖ਼ਜ਼ਾਨਾ ਮੰਤਰੀ ਵੱਲੋਂ ਵਿੱਤ ਸਾਲ 2023-24 ਦੀ ਗ੍ਰਾਂਟ ਨੂੰ ਪਾਸ ਕਰਵਾਇਆ ਜਾਵੇਗਾ।
26 ਮਾਰਚ ਨੂੰ ਵਿਧਾਨ ਸਭਾ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ ਅਤੇ 27 ਮਾਰਚ ਨੂੰ ਬਜਟ ਨੂੰ ਪਾਸ ਕੀਤਾ ਜਾਵੇਗਾ, ਜਦੋਂ ਕਿ 28 ਮਾਰਚ ਨੂੰ ਵਿਧਾਨਕ ਕੰਮਕਾਜ ਕਰਦੇ ਹੋਏ ਸਦਨ ਨੂੰ ਅਣਮਿੱਥੇ ਲਈ ਮੁਅੱਤਲ ਕਰ ਦਿੱਤਾ ਜਾਏਗਾ।