ਬੈਂਸ ਭਰਾਵਾਂ ਤੇ ਅਕਾਲੀ ਦਲ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ
ਚੰਡੀਗੜ੍ਹ, ਅਸ਼ਵਨੀ ਚਾਵਲਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਹੰਗਾਮੇ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਈ। ਇਸ ਦੌਰਾਨ ਅਕਾਲੀ ਦਲ ਵੱਲੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਅਕਾਲੀ ਦਲ ਵੱਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਬਹੁਤ ਹੀ ਮਾੜਾ ਹਾਲ ਹੋਇਆ ਪਿਆ ਹੈ ਤੇ ਚਾਰੇ ਪਾਸੇ ਅਰਾਜਕਤਾ ਦਾ ਮਾਹੌਲ ਹੈ। ਇਸ ਦੌਰਾਨ ਜਦੋਂ ਅਕਾਲੀ ਦਲ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਸੀ ਤਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਚੁੱਪ ਕਰਕੇ ਬੈਠੀ ਰਹੀ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। (Budget Session)
ਇਸ ਮੌਕੇ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਬੈਂਸ ਭਰਾਵਾਂ ਨੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰ ਦਿੱਤਾ। ਬੈਂਸ ਭਰਾਵਾਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਦੇ ਆਗੂ ਵੀ ਆਪਣੇ ਬੈਂਚ ਤੋਂ ਉੱਠ ਖੜ੍ਹੇ ਹੋਏ ਤੇ ਬੈਲ ਵਿੱਚ ਪਹੁੰਚ ਸਰਕਾਰ ਖਿਲਾਫ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਕਾਲੀ ਦਲ ਵੱਲੋਂ ਵੀ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।