ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਬਜ਼ਟ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਨ ਨਾਲ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਸਿੰਗਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੇ ਮੁੱਦੇ ’ਤੇ ਸਦਨ ’ਚ ਹੰਗਾਮਾ ਹੋ ਗਿਆ। ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਨ ’ਤੇ ਵਾਕਆਊਟ ਕਰ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਇਹ ਰਾਜਪਾਲ ਦਾ ਭਾਸ਼ਣ ਹੈ ਅਤੇ ਮੈਨੂੰ ਮੇਰਾ ਭਾਸ਼ਣ ਪੂਰਾ ਕਰਨ ਦਿਓ। (Budget Session)
ਰਾਜਪਾਲ ਨੇ ਕਿਹਾ ਕਿ ਮੈਂ ਆਪਣੇ ਭਾਸ਼ਨ ’ਚ ਮੇਰੀ ਸਰਕਾਰ ਬੋਲ ਰਿਹਾ ੲਾ ਅਤੇ ਉਮੀਦ ਕਰਦਾ ਹਾਂ ਕਿ ਸਰਕਾਰ ਮੇਰੇ ਸਵਾਲਾਂ ਦਾ ਜਵਾਬ ਦੇਵੇਗੀ। ਵਿਰੋਧੀ ਧਿਰ ਨੇ ਕਿਹਾ ਕਿ ਜਦੋਂ ਤੁਹਾਨੂੰ ਸਿਲੈਕਟਡ ਮੰਨਿਆ ਜਾ ਰਿਹਾ ਹੈ ਤਾਂ ਤੁਸੀਂ ਮੇਰੀ ਸਰਕਾਰ ਨਾ ਬੋਲੋ। ਰਾਜਪਾਲ ਨੇ ਵਿਰੋਧੀ ਧਿਰ ਦੀ ਗੱਲ ਮੰਨ ਲਈ। ਮੁੱਖ ਮੰਤਰੀ ਮਾਨ ਵੱਲੋਂ ਇਤਰਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤੁਹਾਡੀ ਸਰਕਾਰ ਹੈ ਅਤੇ ਤੁਸੀਂ ਮੇਰੀ ਸਰਕਾਰ ਹੀ ਬੋਲੋ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਹੈ ਤਾਂ ਤੁਹਾਡੀ ਲਈ ਮੇਰੀ ਸਰਕਾਰ ਬੋਲਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਇਸ ਭਾਸ਼ਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਦੀ ਬੈਠਕ 2 ਵਜੇ ਤੱਕ ਲਈ ਮੁਲਤਵੀ ਹੋ ਜਾਏਗੀ। ਦੁਪਹਿਰ ਨੂੰ 2 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਏਗੀ। ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਨੂੰ 10 ਵਜੇ ਤੱਕ ਮੁਲਤਵੀ ਕਰ ਦਿੱਤੀ ਜਾਏਗੀ। ਸ਼ਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਰਹੇਗੀ।