18 ਫਰਵਰੀ ਨੂੰ ਪੇਸ਼ ਹੋਵੇਗਾ ਬਜਟ

Budget will be presented on February 18

ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਮੀਟਿੰਗ

ਚੰਡੀਗੜ੍ਹ । ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ‘ਚ ਅਹਿਮ ਮੁੱਦਿਆ ਦੇ ਚਰਚਾ ਕੀਤੀ ਗਈ, ਮੀਟਿੰਗ  ‘ਚ ਬਜਟ ਸੈਸ਼ਨ ਬਾਰੇ ਵੀ ਚਰਚਾ ਕੀਤੀ ਗਈ ਅਤੇ ਫੈਸਲਾ ਲਿਆ ਗਿਆ 12 ਫਰਵਰੀ ਤੋਂ 21 ਫਰਵਰੀ ਤੱਕ ਬਜਟ ਸੈਸ਼ਨ ਹੋਵੇਗਾ, ਜਦੋਂ ਕਿ 18 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਕੈਬਨਿਟ ਦੇ ਫੈਸਲੇ ਮੁਤਾਬਕ ਪੰਜਾਬ ਦੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਆਯੋਜਨ ਦਾ ਅਧਿਕਾਰ ਦਿੱਤਾ ਗਿਆ ਹੈ। ਬਜਟ ਸੈਸ਼ਨ 12 ਫਰਵਰੀ ਨੂੰ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।