ਐੱਮਐੱਸਜੀ ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ

MSG Satsang Bhandara
ਐੱਮਐੱਸਜੀ ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ

ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ

(ਸੱਚ ਕਹੂੰ ਨਿਊਜ਼) ਬੁੱਧਰ ਵਾਲੀ। MSG Satsang Bhandara ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ 19 ਮਈ ਦਿਨ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ, ਬੁੱਧਰ ਵਾਲੀ ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਆੜ੍ਹਤੀਏ ਨੇ 9 ਕੁਇੰਟਰ ਕਣਕ ਦੇ ਵੱਧ ਪਾ ਦਿੱਤੇ ਹਜ਼ਾਰਾਂ ਰੁਪਏ, ਡੇਰਾ ਪ੍ਰੇਮੀ ਨੇ ਵਿਖਾਈ ਇਮਾਨਦਾਰੀ

ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ MSG Satsang Bhandara