ਜ਼ਿਲ੍ਹੇ ਦੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਸਟੈਮ ਲੈਬ ਬਣਾਉਣ ਦਾ ਪ੍ਰਸ਼ਾਸ਼ਨ ਕਰੇਗਾ ਯਤਨ : ਡੀ.ਸੀ.
(ਅਨਿਲ ਲੁਟਾਵਾ) ਅਮਲੋਹ। ਸਰਕਾਰੀ ਸਕੂਲਾਂ ਵਿੱਚ ਸਟੈਮ ਲੈਬ (Stem Lab ) ਬਣਾਉਣ ਨਾਲ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਆਧੁਨਿਕ ਢੰਗ ਦੇ ਉਪਕਰਨਾਂ ਨਾਲ ਕਰ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਦਾਰਾ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ) ਵਿਖੇ ਸਟੈਮ ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ (Stem Lab ) ਵਿੱਚ ਬੱਚਿਆਂ ਨੂੰ ਸਾਇੰਸ ਮੈਥ, ਇੰਜੀਨੀਅਰਿੰਗ ਤੇ ਟੈਕਨਾਲੋਜੀ ਦੇ ਪ੍ਰੈਟੀਕਲ ਤੇ ਤਜ਼ਰਬੇ ਕਰਵਾਏ ਜਾਣਗੇ, ਇਹ ਤਜਰਬੇ ਬੱਚਿਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣਗੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਭਵਿੱਖ ਵਿੱਚ ਉੱਚ ਆਹੁਦਿਆਂ ‘ਤੇ ਬਿਰਾਜਮਾਨ ਹੋ ਸਕਣਗੇ ।

ਹਲਕੇ ਦੇ ਪੰਜ ਸਕੂਲਾਂ ਨੂੰ ਗ੍ਰਾਟਾਂ ਵੀ ਦਿੱਤੀਆਂ
ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਉਹ ਮੁਕਾਮ ਹਾਸਲ ਨਹੀਂ ਸੀ, ਜੋ ਕਿ ਉਸ ਮੌਕੇ ਓਸ ਸਮੇਂ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਪ੍ਰੰਤੂ ਸਾਡੀ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਮੋਹਰੀ ਮੰਨਦੇ ਹੋਏ ਸੂਬੇ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦਾ ਫੈਸਲਾ ਕੀਤਾ ਹੇ ਉਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਸਟੈਮ ਲੈਬ ਬਣਾਏ ਜਾ ਰਹੇ ਹਨ ਜਿੱਥੇ ਸਾਡੇ ਵਿਦਿਆਰਥੀ ਆਧੁਨਿਕ ਢੰਗ ਤਰੀਕਿਆਂ ਨਾਲ ਪੜ੍ਹਾਈ ਕਰ ਸਕਣਗੇ। ਵਿਧਾਇਕ ਨੇ ਹੋਰ ਕਿਹਾ ਕਿ ਇਨ੍ਹਾਂ ਲੈਬਾਂ ਵਿੱਚ ਵਿਦਿਆਰਥੀ ਜੋ ਕੁੱਝ ਵੀ ਸਿੱਖਣਗੇ ਉਹ ਉਨ੍ਹਾਂ ਨੂੰ ਸਾਰੀ ਉਮਰ ਯਾਦ ਰਹਿਣਗੇ। ਉਨ੍ਹਾਂ ਇਸ ਮੌਕੇ ਹਲਕੇ ਦੇ ਪੰਜ ਸਕੂਲਾਂ ਨੂੰ ਗ੍ਰਾਟਾਂ ਵੀ ਦਿੱਤੀਆਂ।
ਲੈਬ ਖੁੱਲਣ ਨਾਲ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਹੋਰ ਵਧੇਗੀ : ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਇਹ ਲੈਬ ਖੁੱਲਣ ਨਾਲ ਵਿਦਿਆਰਥੀਆਂ ਵਿੱਚ ਵੱਖ-ਵੱਖ ਵਿਸ਼ੇ ਪੜ੍ਹਨ ਦੀ ਰੁਚੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਮ ਲੈਬਾਂ ਵਿੱਚ ਪ੍ਰਾਈਵੇਟ ਲੈਬਾਂ ਨਾਲੋਂ ਵੀ ਕਿਤੇ ਵੱਧ ਆਧੁਨਿਕ ਉਪਕਰਨ ਰੱਖੇ ਗਏ ਹਨ , ਜਿਸ ਨਾਲ ਸਾਡੇ ਵਿਦਿਆਰਥੀ ਉੱਚ ਦਰਜੇ ਦੀ ਸਿੱਖਿਆ ਹਾਸਲ ਕਰ ਸਕਣਗੇ। ਡਿਪਟੀ ਕਮਿਸ਼ਨਰ ਨੇ ਇਹ ਲੈਬਾਂ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਕੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮਕੈਨੀਕਲ ਥਰੋਮਬੈਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ਼ ’ਚ ਲਿਆਦੀ ਨਵੀਂ ਕ੍ਰਾਂਤੀ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਡਿੰਪਲ ਮਦਾਨ, ਆਰਜੂ ਅਗਰਵਾਲ, ਡੀ.ਡੀ.ਐਫ ਮਾਯੂਰੀ, ਤਹਿਸੀਲਦਾਰ ਅੰਕਿਤਾ ਅਗਰਵਾਲ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਸ੍ਰੀ ਸਿਕੰਦਰ ਸਿੰਘ ਗਿੱਲ, ਆਮ ਆਦਮੀ ਪਾਰਟੀ ਤੋਂ ਸਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਗੁਰਮੀਤ ਸਿੰਘ ਹਿੰਮਤਗੜ੍ਹ ਛੰਨਾ, ਦਰਸ਼ਨ ਸਿੰਘ ਭੱਦਲਥੂਹਾ, ਦਰਸ਼ਨ ਸਿੰਘ ਚੀਮਾਂ, ਮਨਿੰਦਰ ਭੱਟੋਂ ਸਮੇਤ ਹੋਰ ਪੰਤਵੰਤੇ ਹਾਜ਼ਰ ਸਨ।