ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ 

(ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ ਸਿੰਘ ਨੂੰ 25,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। Vigilance Bureau

ਇਹ ਵੀ ਪੜ੍ਹੋ: ਸੁਨਾਮ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 6 ਦੀ ਮੌਤ ਅਤੇ 7 ਹਸਪਤਾਲ ‘ਚ ਦਾਖਲ

ਬੁਲਾਰੇ ਨੇ ਦੱਸਿਆ ਕਿ ਇਸ ਸਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।