ਮੁੰਬਈ ‘ਚ 4 ਮੰਜਿਲਾ ਇਮਾਰਤ ਡਿੱਗੀ, ਬਚਾਅ ਕਾਰਜ਼ ਜਾਰੀ

Building, Mumbai, Operations, Continue

ਮੁੰਬਈ। ਮੁੰਬਈ ਦੇ ਡੋਂਗਰੀ ਇਲਾਕੇ ‘ਚ ਮੰਗਲਵਾਰ ਨੂੰ ਇਕ 4 ਮੰਜ਼ਲਾ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ 40 ਤੋਂ 50 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ਦੇ ਫਾਇਰ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ। ਇਮਾਰਤ ਦੇ ਮਲਬੇ ਹੇਠਾਂ ਦੱਬ ਕੇ 12 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕਾਂ ਨੂੰ ਬਚਾਇਆ ਗਿਆ ਹੈ। ਮਲਬੇ ਹੇਠਾਂ ਦੱਬੇ ਬਾਕੀ ਲੋਕਾਂ ਨੂੰ ਬਚਾਉਣ ਲਈ ਬਚਾਅ ਕੰਮ ਜਾਰੀ ਹੈ। ਐੱਨ. ਡੀ. ਆਰ. ਐੱਫ. ਮੁਤਾਬਕ ਤੰਗ ਗਲੀ ਹੋਣ ਕਾਰਨ ਬਚਾਅ ਕੰਮ ‘ਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਓਧਰ ਬੀ. ਐੱਮ. ਸੀ. ਮੁਤਾਬਕ ਅੱਜ ਦੁਪਹਿਰ 11 ਵਜ ਕੇ 48 ਮਿੰਟ ‘ਤੇ ਡੋਂਗਰੀ ਇਲਾਕੇ ਵਿਚ ਸਥਿਤ ਕੇਸਰਬਾਈ ਨਾਂ ਦੀ ਇਮਾਰਤ ਡਿੱਗ ਗਈ। ਇਹ ਇਮਾਰਤ ਅਬਦੁੱਲ ਹਮੀਦ ਸ਼ਾਹ ਦਰਗਾਹ ਦੇ ਪਿੱਛੇ ਹੈ ਅਤੇ ਕਾਫੀ ਪੁਰਾਣੀ ਹੈ। ਇਕ ਚਸ਼ਮਦੀਦ ਮੁਤਾਬਕ ਇਹ ਇਮਾਰਤ 100 ਸਾਲ ਪੁਰਾਣੀ ਹੈ ਅਤੇ ਇਸ ਵਿਚ 15 ਪਰਿਵਾਰ ਰਹਿੰਦੇ ਹਨ। ਜਦੋਂ ਇਮਾਰਤ ਡਿੱਗੀ ਤਾਂ ਇਸ ‘ਚ 40 ਲੋਕ ਮੌਜੂਦ ਸਨ। ਬਚਾਅ ਟੀਮਾਂ ਨੇ ਇਕ ਬੱਚੇ ਨੂੰ ਜ਼ਿੰਦਾ ਬਚਾਇਆ ਹੈ। ਬਾਕੀ ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੰਬਈ ‘ਚ ਭਾਰੀ ਬਾਰਿਸ਼ ਕਾਰਨ ਜ਼ਿਆਦਾਤਰ ਹਿੱਸਿਆਂ ‘ਚ ਪਾਣੀ ਭਰ ਗਿਆ ਅਤੇ ਘਟਨਾਵਾਂ ਵਾਪਰੀਆਂ। ਮੁੰਬਈ ਦੇ ਮਲਾਡ ਵਿਚ 2 ਜੁਲਾਈ ਨੂੰ ਤੜਕੇ ਇਕ ਕੰਧ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਪੁਣੇ ਵਿਚ ਇਕ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here