Bulldozer Action: ਕੋਟਕਪੂਰਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

Bulldozer Action
Bulldozer Action: ਕੋਟਕਪੂਰਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

ਐਸਐਸਪੀ ਡਾ. ਪ੍ਰਗਿਆ ਜੈਨ ਤੇ ਨਗਰ ਕੌਂਸਲ ਦੇ ਈਓ ਅੰਮ੍ਰਿਤ ਲਾਲ ਦੀ ਮੌਜੂਦਗੀ ਵਿੱਚ ਕਾਰਵਾਈ

  • “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਫਰੀਦਕੋਟ ਅੰਦਰ ਵੱਡੀ ਕਾਰਵਾਈ

Bulldozer Action: ਕੋਟਕਪੂਰਾ (ਅਜੈ ਮਨਚੰਦਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਦੇ ਕੋਟਕਪੂਰਾ ਵਿੱਚ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਉਸਾਰੀ ਨੂੰ ਢਾਹਿਆ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਦੀ ਹੱਦ ਅੰਦਰ ਆਉਂਦੇ ਕੋਟਕਪੂਰਾ ਸ਼ਹਿਰ ਦੇ ਜਲਾਲੇਆਣਾ ਰੋਡ ਇੰਦਰਾ ਕਲੋਨੀ ਵਿੱਚ ਨਜਾਇਜ਼ ਉਸਾਰੀ ਕੀਤੀ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਇਸ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ: Punjab: ਬਲਤੇਜ ਪੰਨੂ ਦੀ ਦੋ ਦਿਨਾਂ ’ਚ ਦੂਜੀ ਤਰੱਕੀ, ਪਹਿਲਾਂ ਜਰਨਲ ਸਕੱਤਰ ਤਾਂ ਹੁਣ ਬਣੇ ਮੀਡੀਆ ਹੈਡ

ਉਹਨਾਂ ਦੱਸਿਆ ਕਿ ਇੱਥੋਂ ਦੇ ਰਿਹਾਇਸ਼ੀ ਵਿਸ਼ਾਲ ਪੁੱਤਰ ਦਾਸ ਰਾਮ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਵਿਸ਼ਾਲ ਦੇ ਖਿਲਾਫ ਨਸ਼ੇ ਦੀ ਤਸਕਰੀ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਰਜਿਸਟਰ ਹੈ। ਇਸ ਮੌਕੇ ਬਤੌਰ ਡਿਊਟੀ ਮੈਜਿਸਟ੍ਰੇਟ, ਰੁਪਿੰਦਰ ਸਿੰਘ ਬੱਲ, ਤਹਿਸੀਲਦਾਰ ਕੋਟਕਪੂਰਾ ਸਮੇਤ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਕੇ ’ਤੇ ਮੌਜ਼ੂਦ ਸਨ।
ਇਸ ਮੌਕੇ ਮੌਜ਼ੂਦ ਕਾਰਜ ਸਾਧਕ ਅਫਸਰ, ਨਗਰ ਕੌਸਲ ਕੋਟਕਪੂਰਾ ਅੰਮ੍ਰਿਤ ਲਾਲ ਨੇ ਦੱਸਿਆ ਕਿ ਇਹ ਉਸਾਰੀ ਵਿਸ਼ਾਲ ਪੁੱਤਰ ਦਾਸ ਰਾਮ ਵੱਲੋਂ ਨਜਾਇਜ ਤੌਰ ’ਤੇ ਕੀਤੀ ਗਈ ਸੀ। ਜਿਸ ਸਬੰਧੀ ਇਹਨਾਂ ਨੂੰ ਹਟਾਉਣ ਸਬੰਧੀ ਹਦਾਇਤ ਵੀ ਕੀਤੀ ਗਈ ਸੀ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜ਼ਰ ਕਾਰਵਾਈ ਕੀਤੀ ਗਈ ਹੈ।

ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾ ਦੀ 09 ਕਰੋੜ ਤੋਂ ਜ਼ਿਆਦਾ ਕੀਮਤ ਦੀ ਜਾਇਦਾਤ ਕਰਵਾਈ ਗਈ ਫਰੀਜ: ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮਨਜ਼ੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਏਗਾ।

ਇਸਦੇ ਨਾਲ ਹੀ ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਾਰਚ-2025 ਤੋ ਹੁਣ ਤੱਕ 686 ਮੁਕੱਦਮੇ ਦਰਜ ਕਰਕੇ 1054 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 26 ਕਿੱਲੋ ਤੋਂ ਵੱਧ ਹੈਰੋਇਨ, 06 ਕਿਲੋ ਅਫੀਮ, 20 ਕੁਇੰਟਲ ਦੇ ਕਰੀਬ ਪੋਸਤ, 21 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 09 ਲੱਖ 78 ਹਜ਼ਾਰ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 09 ਕਰੋੜ ਤੋਂ ਜ਼ਿਆਦਾ ਕੀਮਤ ਦੀ ਜਾਇਦਾਦ ਪਿਛਲੇ ਕਰੀਬ 15 ਮਹੀਨਿਆਂ ਦੌਰਾਨ ਹੀ ਫਰੀਜ ਕਰਵਾਈ ਗਈ ਹੈ।

Bulldozer Action
Bulldozer Action: ਕੋਟਕਪੂਰਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

ਇਸ ਦੌਰਾਨ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਸਮੇਤ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਵੀ ਮੌਕੇ ’ਤੇ ਮੌਜ਼ੂਦ ਰਹੇ। ਇਸ ਮੌਕੇ ਸਥਾਨਿਕ ਮੁਹੱਲਾ ਵਾਸੀਆਂ ਨੇ ਢੁੱਕਵੀਂ ਕਾਰਵਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਹੁਤ ਸ਼ਲਾਘਾਪੂਰਨ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਦੇ ਅਧਿਕਾਰੀਆਂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ।