Drug Free Punjab: ਨਸ਼ੇ ਦੇ ਵਪਾਰੀਆਂ ਵੱਲੋਂ ਬਣਾਈਆਂ 2 ਨਜਾਇਜ਼ ਉਸਾਰੀਆਂ ’ਤੇ ਫਿਰਿਆ ਬੁਲਡੋਜ਼ਰ

Drug Free Punjab
Drug Free Punjab: ਨਸ਼ੇ ਦੇ ਵਪਾਰੀਆਂ ਵੱਲੋਂ ਬਣਾਈਆਂ 2 ਨਜਾਇਜ਼ ਉਸਾਰੀਆਂ ’ਤੇ ਫਿਰਿਆ ਬੁਲਡੋਜ਼ਰ

ਐੱਸਐੱਸਪੀ ਚਾਹਲ ਤੇ ਐੱਸਡੀਐੱਮ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ

Drug Free Punjab: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਨਸ਼ਾ ਤਸਕਰਾਂ ਖਿਲਾਫ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਇਸ ਮੁਹਿੰਮ ਦੀ ਅਗਵਾਈ ਐੱਸਐੱਸਪੀ ਸਰਤਾਜ ਸਿੰਘ ਚਾਹਲ ਤੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐੱਸਪੀ ਨਵਰੀਤ ਸਿੰਘ ਵਿਰਕ, ਡੀਐੱਸਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜ਼ੂਦ ਸਨ।

ਇਹ ਵੀ ਪੜ੍ਹੋ: Punjab Police: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ

ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜਰ ਨਾਲ ਨਜਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲੋਂ ਇਹ ਦੂਜੀ ਕਾਰਵਾਈ ਕੀਤੀ ਗਈ ਹੈ ਅਤੇ ਅਸੀਂ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਹਰੇਕ ਗੈਰ ਸਮਾਜਿਕ ਅਨਸਰ ਨੂੰ ਇਹ ਸਖਤ ਚਿਤਾਵਨੀ ਦਿੰਦੇ ਹਾਂ ਕਿ ਉਹ ਅਜਿਹੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ।

Drug Free Punjab
ਨਸ਼ੇ ਦੇ ਵਪਾਰੀਆਂ ਵੱਲੋਂ ਬਣਾਈਆਂ 2 ਨਜਾਇਜ਼ ਉਸਾਰੀਆਂ ’ਤੇ ਫਿਰਿਆ ਬੁਲਡੋਜ਼ਰ

ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ, ਜ਼ਿਲ੍ਹਾ ਸੰਗਰੂਰ ’ਚ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਚੱਲਣ ਨਹੀਂ ਦਿਆਂਗੇ : ਸਰਤਾਜ ਸਿੰਘ ਚਾਹਲ

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਨ੍ਹਾਂ ਨਜਾਇਜ਼ ਇਮਾਰਤਾਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਅੱਜ ਜਿਹੜੀਆਂ ਦੋ ਨਜਾਇਜ ਉਸਾਰੀਆਂ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਇੱਕ ਵਿੱਚ ਰਹਿੰਦੇ ਰਾਜਪਾਲ ਸਿੰਘ ਤੇ ਰਾਜਵਿੰਦਰ ਕੌਰ ਖਿਲਾਫ ਐੱਨਡੀਪੀਐੱਸ ਤਹਿਤ ਕ੍ਰਮਵਾਰ 7 ਅਤੇ 4 ਪੁਲਿਸ ਕੇਸ ਦਰਜ ਹਨ ਅਤੇ ਜਦਕਿ ਦੂਜੇ ਮਕਾਨ ਵਿੱਚ ਰਹਿੰਦੀ ਲੱਖੋ ਨਾਂਅ ਦੀ ਮਹਿਲਾ ਖਿਲਾਫ ਐੱਨਡੀਪੀਐੱਸ ਤਹਿਤ 4 ਕੇਸ ਦਰਜ ਹਨ। ਇਸੇ ਦੌਰਾਨ ਮੌਕੇ ’ਤੇ ਮੌਜ਼ੂਦ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ੇ ਤੇ ਉਸਾਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। Drug Free Punjab

LEAVE A REPLY

Please enter your comment!
Please enter your name here