Yudh Nashe Virudh: ਨਸ਼ੇ ਦੇ ਸੌਦਾਗਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ

Yudh Nashe Virudh
Yudh Nashe Virudh: ਨਸ਼ੇ ਦੇ ਸੌਦਾਗਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ

‘‘ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ’ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਫਰੀਦਕੋਟ ਪੁਲਿਸ ,ਉਪ ਮੰਡਲ ਮੈਜਿਸਟ੍ਰੇਟ, ਕੋਟਕਪੂਰਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ, ਕੋਟਕਪੂਰਾ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਨਜਾਇਜ਼ ਕਬਜਿਆ ਦੀਆਂ ਜਾਇਦਾਦਾਂ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾ ਕਬਜਾਕਾਰੀਆਂ ਵਿੱਚੋ ਕਈ ਬਦਨਾਮ ਨਸ਼ਾ ਤਸਕਰ ਵੀ ਸ਼ਾਮਿਲ ਹਨ, ਜਿਹੜੇ ਕਿ ਨਸ਼ਾ ਤਸਕਰੀ ਦੇ ਕੰਮ ਨਾਲ ਜੁੜੇ ਹੋਏ ਸਨ ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਲਗਾਤਾਰ ਸਖਤ ਕਾਰਵਾਈਆਂ ਵਿੱਚ ਜੁਟੀ ਹੋਈ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ 02 ਹਫਤਿਆਂ ਵਿੱਚ 189 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਵਿੱਚ ਨਸ਼ੇ ਦੀ ਤਸਕਰੀ ਨਾਲ ਜੁੜੀਆਂ 21 ਵੱਡੇ ਤਸਕਰ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 04 ਕਰੋੜ 33 ਲੱਖ ਤੋਂ ਜਿਆਦਾ ਕੀਮਤ ਦੀ ਜਾਇਦਾਦ ਮਹਿਜ ਪਿਛਲੇ 07 ਮਹੀਨਿਆ ਅੰਦਰ ਹੀ ਫਰੀਜ ਕਰਵਾਈ ਗਈ ਹੈ।

Yudh Nashe Virudh Yudh Nashe Virudh Yudh Nashe Virudh

ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ | Yudh Nashe Virudh

ਐਸ ਡੀ ਐਮ ਕੋਟਕਪੂਰਾ ਸ਼੍ਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਜਗ੍ਹਾ ਮਿਊਸੀਪਲ ਕਮੇਟੀ ਦੀ ਸੀ, ਜਿਸ ਉੱਪਰ ਇਹਨਾਂ ਵੱਲੋ ਨਜਾਇਜ਼ ਕਬਜ਼ੇ ਕੀਤੇ ਗਏ ਸਨ, ਜਿਸ ਸਬੰਧੀ ਕਾਰਜ ਸਾਧਕ ਅਫਸਰ ਵੱਲੋਂ ਇਹਨਾ ਨੂੰ 02 ਵਾਰ ਨੋਟਿਸ ਵੀ ਦਿੱਤੇ ਗਏ ਸਨ ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜਰ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਕੋਟਕਪੂਰਾ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਅਤੇ ਜ਼ਿਲਾ ਪ੍ਰਸ਼ਾਸ਼ਨ , ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਕੀਤੀ ਕਾਰਵਾਈ ਬਹੁਤ ਪ੍ਰਸ਼ੰਸਾਯੋਗ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਜ਼ਿਲ੍ਹਾ ਪ੍ਰਸ਼ਾਸ਼ਨ, ਪਲਿਸ ਦੇ ਅਧਿਕਾਰੀਆਂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। Yudh Nashe Virudh

LEAVE A REPLY

Please enter your comment!
Please enter your name here