Bullet Train Punjab: ਖੁਸ਼ਖਬਰੀ! ਪੰਜਾਬ ‘ਚ ਆ ਰਿਹੈ ਬੁਲਟ ਟਰੇਨ ਪ੍ਰੋਜੈਕਟ, ਵਧਣਗੇ ਜ਼ਮੀਨਾਂ ਦੇ ਭਾਅ, ਯਾਤਰੀਆਂ ਨੂੰ ਹੋਵੇਗਾ ਫ਼ਾਇਦਾ

Bullet Train Punjab
Bullet Train Punjab: ਖੁਸ਼ਖਬਰੀ! ਪੰਜਾਬ 'ਚ ਆ ਰਿਹੈ ਬੁਲਟ ਟਰੇਨ ਪ੍ਰੋਜੈਕਟ, ਵਧਣਗੇ ਜ਼ਮੀਨਾਂ ਦੇ ਭਾਅ, ਯਾਤਰੀਆਂ ਨੂੰ ਹੋਵੇਗਾ ਫ਼ਾਇਦਾ

Bullet Train Punjab: ਬੁਲੇਟ ਟਰੇਨ ਜਲਦ ਹੀ ਦਿੱਲੀ-ਅੰਮ੍ਰਿਤਸਰ ਰੂਟ ’ਤੇ ਚੱਲੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ’ਚ ਪੂਰਾ ਹੋ ਜਾਵੇਗਾ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ’ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜਾਣਕਾਰੀ ਮੁਤਾਬਕ ਟਰੇਨ ’ਚ 750 ਯਾਤਰੀ ਸਫਰ ਕਰ ਸਕਣਗੇ।

343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ | Bullet Train Punjab

ਇਸ ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਵਿੱਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਦਿੱਲੀ ਅਤੇ ਅੰਮ੍ਰਿਤਸਰ ਦਰਮਿਆਨ ਇਸ ਹਾਈ ਸਪੀਡ ਰੇਲਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। Bullet Train Punjab

ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ | Bullet Train Punjab

ਸੂਤਰਾਂ ਅਨੁਸਾਰ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਨੂੰ ਇਸ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਨਵੀਂ ਰੇਲਵੇ ਲਾਈਨ ਹੇਠ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ ਆਈਆਈਐਮਆਰ ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਰਕਮ ਦਿੱਤੀ ਜਾਵੇਗੀ।

ਬੁਲੇਟ ਟਰੇਨ ਦਾ ਕੰਮ ਹੋ ਗਿਆ ਸ਼ੁਰੂ

ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2017 ’ਚ ਸੰਸਦ ’ਚ ਇਸ ਪ੍ਰੋਜੈਕਟ ਦੀ ਮੰਗ ਕੀਤੀ ਸੀ। ਇਹ ਪ੍ਰੋਜੈਕਟ ਸਾਲ 2018 ਵਿੱਚ ਪਾਸ ਹੋਇਆ ਸੀ ਅਤੇ ਇਸ ਦਾ ਟੈਂਡਰ 2020 ਵਿੱਚ ਜਾਰੀ ਕੀਤਾ ਗਿਆ ਸੀ। ਹੁਣ ਇਸ ਪ੍ਰੋਜੈਕਟ ’ਤੇ ਕੰਮ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਦਾ ਫਲ ਮਿਲਿਆ ਹੈ। ਅੱਜ ਉਨ੍ਹਾਂ ਦੀ ਮੰਗ ’ਤੇ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਬੁਲੇਟ ਟਰੇਨ ਦਾ ਕੰਮ ਸ਼ੁਰੂ ਹੋ ਰਿਹਾ ਹੈ।

Read Also : Adrak ki Chai: ਅਦਰਕ ਵਾਲੀ ਚਾਹ ਪੀਣ ਨਾਲ ਮਿਲਦੇ ਨੇ ਇਹ ਅਨੇਕਾਂ ਫਾਇਦੇ, ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ