Bullet Train Punjab Route: ਪੰਜਾਬ ਨੂੰ ਮਿਲੀ ਬੁਲਟ ਟਰੇਨ ਦਾ ਦੇਖ ਲਓ ਰੂਟ, ਜ਼ਮੀਨ ਦੇ ਭਾਅ ਚੜ੍ਹਨਗੇ ਅਸਮਾਨੀ

Bullet Train Punjab Route
Bullet Train Punjab Route: ਪੰਜਾਬ ਨੂੰ ਮਿਲੀ ਬੁਲਟ ਟਰੇਨ ਦਾ ਦੇਖ ਲਓ ਰੂਟ, ਜ਼ਮੀਨ ਦੇ ਭਾਅ ਚੜ੍ਹਨਗੇ ਅਸਮਾਨੀ

Bullet Train Punjab Route: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸੂਬੇ ’ਚ ਜਲਦੀ ਹੀ ਬੁਲੇਟ ਟਰੇਨ ਚੱਲਣ ਜਾ ਰਹੀ ਹੈ। ਇਸ ਲਈ ਬਕਾਇਦਾ ਸਰਵੇ ਦਾ ਕੰਮ ਵੀ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ (Bullet Train Punjab) ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਭਰੋਸੇਯੋਗ ਵਸੀਲਿਆਂ ਮੁਤਾਬਕ ਬੁਲੇਟ ਟਰੇਨ ਪ੍ਰਾਜੈਕਟ ਲਈ ਹਰਿਆਣਾ ਅਤੇ ਪੰਜਾਬ ਦੇ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ’ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਈ ਸਪੀਡ ਟਰੇਨ ’ਚ 750 ਯਾਤਰੀ ਸਫ਼ਰ ਕਰ ਸਕਣਗੇ।

Read Also : Crime News: ਧੋਖੇ ਨਾਲ ਏਟੀਐੱਮ ਬਦਲ ਕੇ ਲੱਖਾਂ ਰੁਪਏ ਕੱਢਵਾ ਕੇ ਰਫੂ ਚੱਕਰ ਹੋਏ ਠੱਗ

ਬੁਲੇਟ ਟਰੇਨ ਦਿੱਲੀ ਤੋਂ ਬਹਾਦਰਗੜ੍ਹ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਇਹ ਬੁਲੇਟ ਟਰੇਨ ਚੰਡੀਗੜ੍ਹ ਸਮੇਤ ਕੁੱਲ 15 ਸਟੇਸ਼ਨਾਂ ’ਤੇ ਰੁਕੇਗੀ। ਟਰੇਨ ਦੀ ਵੱਧ ਤੋਂ ਵੱਧ ਰਫ਼ਤਾਰ 350 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜ਼ਮੀਨ ਐਕਵਾਇਰ ਕਰਨ ਸਬੰਧੀ ਗੱਲਬਾਤ ਵੀ ਸ਼ੁਰੂ ਹੋ ਗਈ ਹੈ। Bullet Train Punjab Route

ਅੰਮ੍ਰਿਤਸਰ ਤੋਂ ਦਿੱਲੀ ਜਾਣ ਲਈ ਦੋ ਘੰਟੇ ਤੋਂ ਵੀ ਘੱਟ ਸਮਾਂ ਲੱਗੇਗਾ | Bullet Train Punjab

ਬੁਲੇਟ ਟਰੇਨ ਚੱਲਣ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ ਸਫਰ ਵਿਚ ਬਹੁਤ ਘੱਟ ਸਮਾਂ ਲੱਗੇਗਾ। ਬੁਲੇਟ ਟਰੇਨ ਔਸਤਨ 250 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੇਗੀ। ਇਸ ਲਈ ਦਿੱਲੀ-ਅੰਮ੍ਰਿਤਸਰ ਵਿਚਕਾਰ 465 ਕਿਲੋਮੀਟਰ ਦੀ ਦੂਰੀ ਤੈਅ ਕਰਨ ਲਈ ਦੋ ਘੰਟੇ ਤੋਂ ਵੀ ਘੱਟ ਸਮਾਂ ਲੱਗੇਗਾ। ਦਿੱਲੀ ਤੋਂ ਅੰਮ੍ਰਿਤਸਰ ਵਾਇਆ ਹਰਿਆਣਾ ਦੇ ਰੂਟ ‘ਤੇ ਹਰ ਜ਼ਿਲ੍ਹੇ ‘ਚ ਇਕ ਸਟੇਸ਼ਨ ਬਣਾਇਆ ਜਾਵੇਗਾ, ਜਿਸ ’ਤੇ 61 ਹਜ਼ਾਰ ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।

ਸੂਤਰਾਂ ਮੁਤਾਬਕ ਇਸ ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਇਸ ਵਿਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਦਿੱਲੀ ਅਤੇ ਅੰਮ੍ਰਿਤਸਰ ਦਰਮਿਆਨ ਇਸ ਹਾਈ ਸਪੀਡ ਰੇਲਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਵਸੀਲੇ ਦੱਸਦੇ ਹਨ ਕਿ ਇਸ ਪ੍ਰਾਜੈਕਟ ਵਿਚ ਮੋਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦਾ ਇਕ-ਇਕ ਪਿੰਡ ਸ਼ਾਮਲ ਕੀਤਾ ਜਾਵੇਗਾ। ਨਵੀਂ ਰੇਲਵੇ ਲਾਈਨ ਹੇਠ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ 99MR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਰਕਮ ਦਿੱਤੀ ਜਾਵੇਗੀ।