ਧੱਕੇਸ਼ਾਹੀਆਂ ਕਰਨ ਵਾਲੇ ਅਧਿਕਾਰੀਆਂ ਨੂੰ ਸਰਕਾਰ ਆਉਣ ’ਤੇ ਸਬਕ ਸਿਖਾਇਆ ਜਾਵੇਗਾ: Raja Warring

Raja Warring
ਸਮਾਣਾ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਫੋਟੋ : ਸੁਨੀਲ ਚਾਵਲਾ

ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ: Raja Warring

Raja Warring: (ਸੁਨੀਲ ਚਾਵਲਾ) ਸਮਾਣਾ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ ’ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ ਤੇ ਉਨ੍ਹਾਂ ਦਾ ਪੂਰਾ ਹਿਸਾਬ-ਕਿਤਾਬ ਕੀਤਾ ਜਾਵੇਗਾ। ਉਹ ਸੋਮਵਾਰ ਨੂੰ ਸਮਾਣਾ ਵਿਖੇ ਸੀਨੀਅਰ ਕਾਂਗਰਸੀ ਆਗੂ ਰਿਸ਼ੂ ਸਿੰਗਲਾ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਮਨੂੰ ਸ਼ਰਮਾ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: Road Accident: ਸਕੂਲ ਬੱਸ ਹੇਠਾਂ ਆਉਣ ਕਾਰਨ ਬੱਚੀ ਦੀ ਦਰਦਨਾਕ ਮੌਤ

ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਵੱਡੇ ਭਰੋਸੇ ’ਤੇ ਵਿਸ਼ਵਾਸ ਨਾਲ ਵੋਟਾਂ ਪਾ ਕੇ ਇੰਨੇ ਵੱਡੇ ਅੰਤਰ ਨਾਲ ਜਿਤਾਇਆ ਸੀ ਪਰ ਇਸ ਸਰਕਾਰ ਨੇ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਤੇ ਲੋਕਾਂ ਨੂੰ ਚੋਣਾਂ ਲੜਣ ਲਈ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਹੀ ਦਾਖ਼ਲ ਨਹੀਂ ਕਰਨ ਦਿੱਤੇ। ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਪੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਭਰੋਸਾ ਗੁਵਾ ਚੁੱਕੀ ਹੈ। ਜਿਸ ਕਾਰਨ ਉਨ੍ਹਾਂ ਨੂੰ ਚੋਣਾਂ ਜਿੱਤਣ ਲਈ ਹੁਣ ਗੁੰਡਾਗਰਦੀ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਆਪਣੇ ਤਿੰਨ ਸਾਲ ਦੇ ਕਾਰਜ਼ਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਜਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੁੱਝ ਕੀਤਾ ਹੁੰਦਾ ਤਾਂ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਢੇ ਨਹੀਂ ਅਪਣਾਉਣੇ ਪੈਣੇ ਸੀ। ਉਨ੍ਹਾਂ ਸੱਤਾਧਾਰੀ ਪਾਰਟੀ ਦੇ ਇਸ਼ਾਰੇ ’ਤੇ ਆਮ ਲੋਕਾਂ ਤੇ ਕਾਂਗਰਸੀ ਵਰਕਰਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਦੂਜੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਤੋਂ ਇਸ ਦਾ ਗਿਣ-ਗਿਣ ਕੇ ਬਦਲਾ ਲਿਆ ਜਾਵੇਗਾ। ਉਨ੍ਹਾਂ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੂੰ ਅਜਿਹੇ ਅਧਿਕਾਰੀਆਂ ਦੀਆਂ ਲੀਸਟਾਂ ਤਿਆਰ ਰੱਖਣ ਲਈ ਕਿਹਾ।

LEAVE A REPLY

Please enter your comment!
Please enter your name here