ਪੁਣੇ (ਏਜੰਸੀ)। ਮਹਾਰਾਸਟਰ ਦੇ ਰਾਏਗੜ੍ਹ ਜ਼ਿਲ੍ਹੇ ’ਚ ਸ਼ਨਿੱਚਰਵਾਰ ਸਵੇਰੇ ਇੱਕ ਬੱਸ ਦੇ ਖੱਡ ’ਚ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ, ਜਿਨ੍ਹਾਂ ’ਚੋਂ 25 ਦੀ ਹਾਲਤ ਗੰਭੀਰ ਹੈ। ਰਾਏਗੜ੍ਹ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਸੋਮਨਾਥ ਘੜਗੇ ਨੇ ਦੱਸਿਆ ਕਿ ਇਹ ਘਟਨਾ ਮੁੰਬਈ-ਪੁਣੇ ਹਾਈਵੇਅ ’ਤੇ ਬੋਰਘਾਟ ’ਚ ਸਿੰਗਰੋਬਾ ਮੰਦਰ ਨੇੜੇ ਉਸ ਸਮੇਂ ਵਾਪਰੀ ਜਦੋਂ ਕਰੀਬ 45 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਨਿੱਜੀ ਬੱਸ ਡੂੰਘੀ ਖੱਡ ’ਚ ਡਿੱਗ ਗਈ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜਖਮੀਆਂ ਦਾ ਖੋਪੋਲੀ ਦੇ ਪੇਂਡੂ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
12 ਤੋਂ ਵੱਧ ਯਾਤਰੀਆਂ ਦੀ ਮੌਤ ਹੋ ਗਈ | Bus Accident
ਉਨ੍ਹਾਂ ਕਿਹਾ ਕਿ ਹਾਈਕਰਜ ਗਰੁੱਪ, ਆਈਆਰਬੀ ਦੀਆਂ ਟੀਮਾਂ ਪੀੜਤਾਂ ਨੂੰ ਰਾਹਤ ਕਾਰਜ ਪ੍ਰਦਾਨ ਕਰ ਰਹੀਆਂ ਹਨ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੂੰ ਮੱਦਦ ਲਈ ਬੁਲਾਇਆ ਗਿਆ ਹੈ। ਉਸ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀ ਪੁਣੇ ਵਿੱਚ ਇੱਕ ਪ੍ਰੋਗਰਾਮ ਵਿੱਚ ਸਾਮਲ ਹੋਣ ਤੋਂ ਬਾਅਦ ਗੋਰੇਗਾਂਵ ਤੋਂ ਮੁੰਬਈ ਵਾਪਸ ਆ ਰਹੇ ਸਨ। ਪੁਲਸ ਨੇ ਦੱਸਿਆ ਕਿ ਅਜੇ ਵੀ ਕਈ ਯਾਤਰੀਆਂ ਦੇ ਖਾਈ ‘ਚ ਫਸੇ ਹੋਣ ਦਾ ਖਦਸਾ ਹੈ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁੱਢਲੀ ਜਾਣਕਾਰੀ ਅਨੁਸਾਰ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ 12 ਤੋਂ ਵੱਧ ਯਾਤਰੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜਖਮੀ ਹੋ ਗਏ।