ਖੜ੍ਹੇ ਟਰਾਲੇ ‘ਚ ਵੱਜੀ ਬੱਸ, 10 ਜ਼ਖਮੀ
ਬਟਾਲਾ (ਸੱਚ ਕਹੂੰ ਨਿਊਜ਼)। ਦੇਰ ਰਾਤ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਖੜ੍ਹੇ ਟਰਾਲੇ ‘ਚ ਬੱਸ ਦੇ ਟਕਰਾਉਣ Accident ਨਾਲ ਡਰਾਈਵਰ ਅਤੇ ਕੰਡਕਟਰ ਸਮੇਤ 10 ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ‘ਚੋਂ 2 ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਜਲੰਧਰ ਤੋਂ ਬਟਾਲਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਨੰ. ਪੀ. ਬੀ. 10 ਈ. ਐੱਸ. 4305 ਜਦੋਂ ਅੱਡਾ ਅੰਮੋਨੰਗਲ ਕੋਲ ਪਹੁੰਚੀ ਤਾਂ ਅਚਾਨਕ ਮੋਟਰਸਾਈਕਲ ਸਵਾਰ ਦੇ ਬੱਸ ਅੱਗੇ ਆ ਜਾਣ ਕਾਰਨ ਉਸ ਨੂੰ ਬਚਾਉਂਦੇ ਹੋਏ ਬੱਸ ਉੱਥੇ ਖੜ੍ਹੇ ਸੀਮੈਂਟ ਨਾਲ ਲੱਦੇ ਟਰਾਲੇ ਨੰ. ਪੀ. ਬੀ. 02 ਡੀ. ਟੀ. 6723 ਨਾਲ ਜਾ ਟਕਰਾਈ, ਜਿਸ ਦੇ ਸਿੱਟੇ ਵਜੋਂ ਡਰਾਈਵਰ ਅਤੇ ਕੰਡਕਟਰ ਸਮੇਤ 10 ਮੁਸਾਫਰ ਗੰਭੀਰ ਜ਼ਖਮੀ ਹੋ ਗਏ ਜਦਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ।
- ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਸਥਿਤੀ ਦਾ ਜਾਇਜ਼ਾ ਲਿਆ।
- ਦੋਵੇਂ ਵਾਹਨ ਕਬਜ਼ੇ ਵਿਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।
- ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ।
- ਡਰਾਈਵਰ ਅਤੇ ਕੰਡਕਟਰ ਸਮੇਤ 10 ਮੁਸਾਫਰ ਗੰਭੀਰ ਜ਼ਖਮੀ ਹੋ ਗਏ।
- ਖਬਰ ਲਿਖੇ ਜਾਣ ਤੱਕ ਪੁਲਿਸ ਕਾਰਵਾਈ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।