ਜੰਮੂ-ਕਸ਼ਮੀਰ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗ ਬੱਸ, 36 ਦੀ ਮੌਤ, 19 ਜ਼ਖਮੀ

Jammu Kashmir

ਛੇ ਦੀ ਹਾਲਤ ਗੰਭੀਰ (Jammu Kashmir)

ਜੰਮੂ-ਕਸ਼ਮੀਰ। ਜੰਮੂ-ਕਸ਼ਮੀਰ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਜੰਮੂ ਕਸ਼ਮੀਰ ਦੇ ਡੋਡਾ ਜ਼ਿਲੇ ਦੇ ਅੱਸਾਰ ਇਲਾਕੇ ‘ਚ ਇਕ ਬੱਸ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ 36 ਲੋਕਾਂ ਦੀ ਮੌਤ ਹੋ ਗਈ ਅਤੇ 19 ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਬਣੀ ਹੋਈ ਹੈ। (Jammu Kashmir)

ਇਹ ਵੀ ਪੜ੍ਹੋ : ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਪਾਵਰਕੌਮ ਦੇ ਗੇਟ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ 

ਜਾਣਕਾਰੀ ਅਨੁਸਾਰ ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ ਕਿ ਅਚਾਨਕ ਬੱਸ ਡੂੰਘੀ ਖੱਟ ’ਚ ਜਾ ਡਿੱਗੀ। ਬੱਸ ਦੇ ਖੱਡ ’ਚ ਡਿੱਗ ਜਾਣ ਕਾਰਨ ਚੀਕ-ਚੀਕਾਡ਼ਾਂ ਪੈ ਗਿਆ। ਇਸ ਮੌਕੇ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ, ਇਸ ਲਈ ਬੱਸ ਨੂੰ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਣਾ ਪਿਆ। ਜ਼ਖ਼ਮੀਆਂ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ), ਡੋਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। (Jammu Kashmir)

ਪੀਐਮ ਮੋਦੀ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਨੇ ਕਿਹਾ- ਡੋਡਾ ਬੱਸ ਹਾਦਸਾ ਦੁਖਦ ਹੈ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।