CM Pilgrimage Scheme: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

CM-Pilgrimage-Scheme
CM Pilgrimage Scheme: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

CM Pilgrimage Scheme: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਫਰੀਦਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਦਰਸ਼ਨਾਂ ਲਈ ਬੱਸਾਂ ਰਵਾਨਾ ਹੋਈਆਂ। ਹਲਕਾ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਖੁਰਦ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਮੈਡਮ ਬੇਅੰਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸੇ ਤਰ੍ਹਾਂ ਹਲਕਾ ਕੋਟਕਪੂਰਾ ਦੇ ਪਿੰਡ ਟਹਿਣਾ ਤੋਂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਹਲਕਾ ਜੈਤੋ ਦੇ ਪਿੰਡ ਬੱਗੇਆਣਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸਰਪੰਚ ਬੱਗੇਆਣਾ ਸੰਦੀਪ ਕੌਰ ਅਤੇ ਸਰਪੰਚ ਬੱਗੇਆਣਾ ਖੁਰਦ ਤਾਰਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਮੈਡਮ ਬੇਅੰਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਰ ਵਰਗ ਦੇ ਲੋਕਾਂ ਲਈ ਹੈ ਅਤੇ ਇਸ ਤਹਿਤ ਅੱਜ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਵਰਗ ਲਈ ਤੀਰਥ ਯਾਤਰਾ ਯੋਜਨਾ ਸ਼ੁਰੂ ਕਰ ਕੇ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ: Railway News: ਪੰਜਾਬ ’ਚ ਬਦਲ ਰਹੇ ਮੌਸਮ ਵਿਚਕਾਰ ਰੇਲਵੇ ਨੇ ਲਿਆ ਅਹਿਮ ਫੈਸਲਾ

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਤੀਰਥ ਯਾਤਰਾ ਯੋਜਨਾ ਚਲਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਸੰਦੀਪ ਮਲਹੋਤਰਾ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਸ੍ਰੀ ਵਿਕਾਸ, ਬੀ.ਡੀ.ਪੀ.ਓ ਜੈਤੋ ਸ. ਇਕਬਾਲ ਸਿੰਘ, ਦਵਿੰਦਰ ਕਟਾਰੀਆ ਰੀਡਰ ਏ.ਡੀ.ਸੀ., ਗੁਰਦਿਆਲ ਸਿੰਘ, ਗੁਰਮੀਤ ਕੌਰ, ਬੇਅੰਤ ਕੌਰ ਸ਼ਰਧਾਲੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਹੋਰ ਸ਼ਰਧਾਲੂ ਹਾਜ਼ਰ ਸਨ। CM Pilgrimage Scheme