ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News Education Ref...

    Education Reform: ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ : ਹਰਜੋਤ ਸਿੰਘ ਬੈਂਸ

    Education Reform
    Education Reform: ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ : ਹਰਜੋਤ ਸਿੰਘ ਬੈਂਸ

    52 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਗਏ 10.41 ਕਰੋੜ ਰੁਪਏ

    • ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਬੀ.ਬੀ.ਪੀ. ਦੀ ਸ਼ੁਰੂਆਤ
    • ਵਿਦਿਆਰਥੀਆਂ ਲਈ 7, 813 ਅਧਿਆਪਕ ਵੱਲੋਂ ਚਲਾਇਆ ਜਾ ਰਿਹਾ ਹੈ ਇਹ ਪ੍ਰੋਗਰਾਮ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Education Reform: ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ (ਬੀ.ਬੀ.ਪੀ.) ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ ਦਾ ਵਿਸ਼ਲੇਸ਼ਣ ਕੀਤਾ ਗਿਆ। Education Reform

    ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ…

    ਜ਼ਿਨ੍ਹਾਂ ਵਿੱਚੋਂ 52, 050 ਵਿਦਿਆਰਥੀਆਂ (ਜ਼ੋ ਕਿ ਹੁਣ 12 ਵੀਂ ਜਮਾਤ ਵਿੱਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ ’ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰ ਇੱੱਕ ਯੋਗ ਵਿਦਿਆਰਥੀਆਂ ਆਪਣੇ ਵਪਾਰਕ ਵਿਚਾਰ ’ਤੇ ਕੰਮ  ਕਰ ਸਕੇ ਤੇ ਊਨ੍ਹਾਂ ਦੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10, ਕਰੋੜ 41 ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ। 1 ਅਕਤੂਬਰ 2024 ਤੱਕ, 9,38,20,000 ਦੀ ਸੀਡ ਮਨੀ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕੀਤੀ ਜਾ ਚੁੱਕੀ ਹੈ ਤੇ ਇਹ ਪ੍ਰਕਿਰਿਆ ਜਾਰੀ ਹੈ। Education Reform

    Education Reform

    ਬਾਕੀ ਦੀ ਰਕਮ ਵਿਦਿਆਰਥੀਆਂ ਦੇ ਖਾਤਿਆਂ ’ਚ ਜਲਦੀ ਹੀ ਜਮ੍ਹਾਂ ਕਰ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11, 041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ। ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੁਜ਼ਗਾਰ ਸਿਰਜਣਹਾਰ ਤੇ ਸਮੱਸਿਆਵਾਂ ਦਾ ਹੱਲ ਕੱਢਣ ਵਾਲਿਆਂ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਅਕਾਦਮਿਕ ਸਾਲ 2023-2024 ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਇਸ ਪ੍ਰੋਗਰਾਮ ਨੂੰ ਵਿਆਪਕ ਪੱਧਰ ’ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

    ਇਹ ਪ੍ਰੋਗਰਾਮ ਰਾਜ ਦੇ ਸਾਰੇ 23 ਜ਼ਿਲ੍ਹਿਆਂ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ 7,813 ਅਧਿਆਪਕਾਂ ਵੱਲੋਂ 11ਵੀਂ ਜਮਾਤ ਦੇ 1,83,192 ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਵਿੱਚ ਵਿਸ਼ੇਸ਼ ਦਿਲਚਸਪੀ ਹੈ ਜਿਸ ਸਦਕਾ ਇਸ ਸਾਲ 1, 38, 676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਸੀ। Education Reform

    LEAVE A REPLY

    Please enter your comment!
    Please enter your name here