ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News By-Election: ...

    By-Election: ਓਪੀਨੀਅਨ ਪੋਲ ਪ੍ਰਕਾਸ਼ਨ ਕਰਨ ’ਤੇ ਚਾਰ ਚੈਨਲਾਂ ਖਿਲਾਫ਼ ਮਾਮਲਾ ਦਰਜ਼

    By-Election
    By-Election: ਓਪੀਨੀਅਨ ਪੋਲ ਪ੍ਰਕਾਸ਼ਨ ਕਰਨ ’ਤੇ ਚਾਰ ਚੈਨਲਾਂ ਖਿਲਾਫ਼ ਮਾਮਲਾ ਦਰਜ਼

    By-Election: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਉੱਪ ਚੋਣ ਲਈ ਪੈਣ ਵਾਲੀਆਂ ਵੋਟਾਂ ਤੋਂ ਇੱਕ ਦਿਨ ਪਹਿਲਾਂ ਰਿਟਰਨਿੰਗ ਅਫਸਰ ਦੀ ਸ਼ਿਕਾਇਤ ’ਤੇ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਚਾਰ ਆਨਲਾਈਨ ਚੈਨਲਾਂ ਵਿਰੁੱਧ ਐਫਆਈਆਰ ਦਰਜ਼ ਕੀਤੀ ਹੈ। ਇਹ ਕਾਰਵਾਈ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ’ਤੇ ਕੀਤੀ ਗਈ ਹੈ।

    ਜਿਕਰਯੋਗ ਹੈ ਕਿ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ 19 ਜੂਨ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ’ਚ ਉੱਪ ਚੋਣ ਦੇ ਤਹਿਤ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈਕਟਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ਨਹੀਂ ਕੀਤਾ ਜਾਵੇਗਾ। ਚੋਣ ਕਮਿਸ਼ਨ ਦੇ ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਲੁਧਿਆਣਾ ਵਖੇ ਕੁਝ ਆਨਲਾਈਨ ਚੈਨਲਾਂ ਵਿਰੁੱਧ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ।

    By-Election

    ਇਹ ਸ਼ਿਕਾਇਤ ਰਸਮੀ ਤੌਰ ’ਤੇ 64- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਦੁਆਰਾ ਕੀਤੀ ਗਈ ਸੀ। ਅਜਿਹੇ ਪੋਲ ਦੇ ਪ੍ਰਕਾਸ਼ਨ ਨੂੰ ਵੋਟਰ ਧਾਰਨਾ/ਰਾਏ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ।

    Read Also : Classroom Scam ED Raids: ਕਲਾਸਰੂਮ ਘੁਟਾਲਾ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ 

    ਇਹ ਦੱਸਣਾ ਜ਼ਰੂਰੀ ਹੈ ਕਿ ਕੁਝ ਆਨਲਾਈਨ ਚੈਨਲਾਂ ਵਿਰੁੱਧ ਪਾਬੰਦੀਸ਼ੁਦਾ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਆਧਾਰ ’ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 1261 ਅਤੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 223 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।