By Election Punjab 2024: 831 ਪੋਲਿੰਗ ਸਟੇਸ਼ਨਾਂ ’ਤੇ 6 ਲੱਖ 96 ਹਜ਼ਾਰ 965 ਵੋਟਰ ਪਾਉਣਗੇ ਵੋਟ
- ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਤਾਇਨਾਤ
- ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਦੀ ਸਹੂਲਤ
- 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
By Election Punjab 2024: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੋਮਵਾਰ ਨੂੰ ਪ੍ਰਚਾਰ ਬੰਦ ਹੋ ਗਿਆ ਹੈ ਬੁੱਧਵਾਰ ਨੂੰ ਪੰਜਾਬ ਵਿੱਚ ਇਨਾਂ ਚਾਰੇ ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਲਕਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ, ਤੇ ਬਰਨਾਲਾ ’ਚ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ ਡਿਊਟੀ ਨਿਭਾ ਰਿਹਾ ਹੈ। By Election Punjab 2024
Read Also : Punjab News Update: ਦੁੱਧ ਦੀ ਪੈਦਾਵਾਰ ਵਧਾਉਣ ‘ਤੇ ਕੰਮ ਕਰੇਗੀ ਸਰਕਾਰ
ਚੱਬੇਵਾਲ (ਐਸ.ਸੀ) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਉਨਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿੱਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਦੂਜੇ ਪਾਸੇ 103-ਬਰਨਾਲਾ ਵਿੱਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ।
ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਸਿਬਿਨ ਸੀ ਨੇ ਦੱਸਿਆ ਕਿ 20 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।