CAA : ਪ੍ਰਦਰਸ਼ਨਕਾਰੀ ਹਿੰਸਾ ਤੋਂ ਦੂਰ ਰਹਿਣ: ਅਮਰੀਕਾ
ਕਿਹਾ, ਸ਼ਾਂਤੀਪੂਰਨ ਵਿਰੋਧ ਦੇ ਅਧਿਕਾਰ ਦੀ ਰੱਖਿਆ ਅਤੇ ਸਨਮਾਨ ਹੋਵੇ
ਵਾਸ਼ਿੰਗਟਨ, ਏਜੰਸੀ। ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਜਾਰੀ ਪ੍ਰਦਰਸ਼ਨਾਂ ‘ਤੇ ਨਜ਼ਰ ਬਣਾਏ ਹੋਏ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਤੋਂ ਬਚਣਾ ਚਾਹੀਦਾ ਹੈ। ਅਧਿਕਾਰੀਆਂ ਨੂੰ ਵੀ ਲੋਕਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਅਤੇ ਸਨਮਾਨ ਕਰਨਾ ਚਾਹੀਦਾ ਹੈ। ਕਾਨੂੰਨ ਤਹਿਤ ਧਾਰਮਿਕ ਅਜਾਦੀ ਅਤੇ ਸਨਮਾਨ ਵਿਵਹਾਰ ਦਾ ਸਨਮਾਨ ਅਮਰੀਕਾ ਅਤੇ ਭਾਰਤ ਦੋਵਾਂ ਦੇ ਹੀ ਮੌਲਿਕ ਸਿਧਾਂਤ ਰਹੇ ਹਨ। ਅਸੀਂ ਅਪੀਲ ਕਰਦੇ ਹਾਂ ਕਿ ਭਾਰਤ ਸੰਵਿਧਾਨ ਅਤੇ ਲੋਕਤੰਤਰਿਕ ਮੁੱਲਾਂ ਦੇ ਆਧਾਰ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੰਖਿਆ ਕਰੇ। CAA
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।