CAA | ਕਿਸੇ ਨੂੰ ਵੀ ਸੰਵਿਧਾਨ ਨਾਲ ਛੇੜਛਾੜ ਕਰਨ ਦਾ ਹੱਕ ਨਹੀਂ : ਕੈਪਟਨ

alcohol

CAA | ਭਾਜਪਾ ਸੰਵਿਧਾਨ ਦੀ ਬੁਨਿਆਦ ਹਿਲਾਉਣ ਦੀ ਕਰ ਰਹੀ ਕੋਸ਼ਿਸ਼

  •  ਨਾਗਰਿਕਤਾ ਸੋਧ ਬਿੱਲ (CAA) ਦੇ ਖਿਲਾਫ ਸ਼ਹਿਰ ‘ਚ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨਾਲ ਕਿਸੇ ਨੂੰ ਵੀ ਛੇੜਛਾੜ ਕਰਨ ਦਾ ਹੱਕ ਨਹੀਂ
  • ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਲੁਧਿਆਣਾ। ਨਾਗਰਿਕਤਾ ਸੋਧ ਬਿੱਲ (CAA) ਦੇ ਖਿਲਾਫ ਸ਼ਹਿਰ ‘ਚ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਅਗਵਾਈ ਕਰਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨਾਲ ਕਿਸੇ ਨੂੰ ਵੀ ਛੇੜਛਾੜ ਕਰਨ ਦਾ ਹੱਕ ਨਹੀਂ ਹੈ ਪਰ ਭਾਜਪਾ ਸੰਵਿਧਾਨ ਦੀ ਬੁਨਿਆਦ ਨੂੰ ਹਿਲਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  •  ਯੂ. ਐੱਨ. ਓ. ਨੇ ਵੀ ਨਾਗਰਿਕਾ ਸੋਧ ਬਿੱਲ ਨੂੰ ਗਲਤ ਦੱਸਿਆ
  • ਭਾਵੇਂ ਕੁਝ ਵੀ ਹੋ ਜਾਵੇ ਪਰ ਪੰਜਾਬ ‘ਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੂ. ਐੱਨ. ਓ. ਨੇ ਵੀ ਨਾਗਰਿਕਾ ਸੋਧ ਬਿੱਲ ਨੂੰ ਗਲਤ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ ਪਰ ਪੰਜਾਬ ‘ਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕੈਪਟਨ ਸਮੇਤ ਪੰਜਾਬ ਦੀ ਤਮਾਮ ਲੀਡਰਸ਼ਿਪ ਮੌਜੂਦ ਰਹੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।