Cabinet : ਦਸ ਬੈਂਕਾਂ ਨੂੰ ਮਿਲਾ ਕੇ ਚਾਰ ਬੈਂਕ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

Cabinet : ਦਸ ਬੈਂਕਾਂ ਨੂੰ ਮਿਲਾ ਕੇ ਚਾਰ ਬੈਂਕ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ। ਕੇਂਦਰੀ ਮੰਤਰੀ ਮੰਡਲ ਨੇ 10 ਜਨਤਕ ਖੇਤਰ ਦੇ ਬੈਂਕਾਂ (Cabinet) ਨੂੰ ਮਿਲਾ ਕੇ ਚਾਰ ਬੈਂਕ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਪ੍ਰਵਾਨਗੀ ਦਿੱਤੀ ਗਈ।

ਬੈਠਕ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬੈਂਕਾਂ ਦੇ ਰਲੇਵੇਂ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਵਿਜੈ ਬੈਂਕ, ਦੇਨਾ ਬੈਂਕ ਅਤੇ ਬੜੌਦਾ ਬੈਂਕ ਦੇ ਰਲੇਵੇਂ ਦਾ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ ਅਤੇ ਲੋਨ ਡਿਲਿਵਰੀ ਦਾ ਸਮਾਂ 27 ਦਿਨਾਂ ਤੋਂ ਘਟਾ ਕੇ 11 ਦਿਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਓਰੀਐਂਟਲ ਬੈਕ ਆਫ ਕਾਮਰਸ ਅਤੇ ਯੂਨਾਈਟਿਡ ਬੈਂਕ ਆਫ਼ ਇੰਡੀਆ ਪੰਜਾਬ ਨੈਸ਼ਨਲ ਬੈਂਕ ਵਿੱਚ ਅਭੇਦ ਹੋ ਜਾਣਗੇ। ਸਿੰਡੀਕੇਟ ਬੈਂਕ ਨੂੰ ਕਨੈਰਾ ਬੈਂਕ ਨਾਲ ਮਿਲਾ ਦਿੱਤਾ ਜਾਵੇਗਾ। ਆਂਧਰਾ ਬੈਂਕ ਅਤੇ ਤਕਾਰਪੋਰੇਸ਼ਨ ਬੈਂਕ ਨੂੰ ਯੂਨੀਅਨ ਬੈਂਕ ਆਫ ਇੰਡੀਆ ਵਿਚ ਮਿਲਾ ਦਿੱਤਾ ਜਾਵੇਗਾ। ਇਲਾਹਾਬਾਦ ਬੈਂਕ ਨੂੰ ਇੰਡੀਅਨ ਬੈਂਕ ਨਾਲ ਮਿਲਾ ਦਿੱਤਾ ਜਾਵੇਗਾ। ਬੈਂਕਾਂ ਦਾ ਮਿਲਾਵਟ 1 ਅਪ੍ਰੈਲ, 2020 ਤੋਂ ਲਾਗੂ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।