ਮੰਤਰੀ ਮੰਡਲ ਵੱਲੋਂ ‘ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼-2019’ ਨੂੰ ਪ੍ਰਵਾਨਗੀ

amrinder Singh

amrinder Singh | ਮੰਤਰੀ ਮੰਡਲ ਵੱਲੋਂ ‘ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼-2019’ ਨੂੰ ਪ੍ਰਵਾਨਗੀ

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਨੇ ਅੱਜ ‘ਦੀ ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼-2019’ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਸਬੰਧਤ ਐਕਟ ਦੇ ਲਾਗੂ ਹੋਣ ਲਈ ਰਾਹ ਪੱਧਰਾ ਹੋ ਜਾਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬਾ ਸਰਕਾਰ ਨੂੰ ‘ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਐਕਟ-2002’ ਦੀ ਧਾਰਾ 28 ਤਹਿਤ ਨਿਯਮ ਤਿਆਰ ਕਰਕੇ ਨੋਟੀਫਾਈ ਕਰਨ ਦੀ ਲੋੜ ਹੈ। ਇਹ ਨਿਯਮ ਰਾਸ਼ਟਰੀਕਰਨ ਬੈਂਕ ਵਿੱਚ ਫੰਡ ਜਮਾਂ ਕਰਨ, ਲੇਖਾ ਤੇ ਬਜਟ ਅਨੁਮਾਨਾਂ ਦੀ ਸਾਲਾਨਾ ਸਟੇਟਮੈਂਟ ਤਿਆਰ ਕਰਨ, ਖਰਚੇ ਤੇ ਨਿਵੇਸ਼ ਦੇ ਲੇਖੇ ਅਤੇ ਸਾਲਾਨਾ ਆਡਿਟ ਦੀ ਵਿਵਸਥਾ ਕਰਦੇ ਹਨ। amrinder Singh

ਫੰਡ ਵਿੱਚ ਦਾਖਲਾ ਅਤੇ ਮੈਂਬਰਸ਼ਿਪ ਤੋਂ ਹਟਾਉਣ ਦੀ ਪ੍ਰਕ੍ਰਿਆ ਵੀ ਪ੍ਰਦਾਨ ਕੀਤੀ ਗਈ ਹੈ। ਵੱਖ-ਵੱਖ ਗਤੀਵਿਧੀਆਂ ਨੂੰ ਪੂਰਾ ਕਰਨ ਲਈ ਸਟਾਫ ਦੀ ਨਿਯੁਕਤ ਦਾ ਉਪਬੰਧ ਵੀ ਕੀਤਾ ਗਿਆ ਹੈ। ਇਹ ਜ਼ਿਕਰਯੋਗ ਹੈ ਕਿ ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਐਕਟ-2002 ਦਾ ਗਠਨ ਅਤੇ ਇਸ ਦੀ ਵਰਤੋਂ ਪੰਜਾਬ ਨਾਲ ਸਬੰਧਤ ਵਕੀਲਾਂ ਦੀ ਭਲਾਈ ਲਈ ਲਾਗੂ ਕਰਨ ਵਾਸਤੇ ਕੀਤਾ ਗਿਆ ਸੀ। ਇਸ ਫੰਡ ਦੀ ਆਮਦਨੀ ਸੂਬਾ ਸਰਕਾਰ ਪਾਸੋਂ ਮਿਲੀ ਗਰਾਂਟ, ਬਾਰ ਕੌਂਸਲ ਦੁਆਰਾ ਇਕੱਤਰ ਕੀਤੇ ਫੰਡਾਂ, ਸਵੈ-ਇਛੁੱਕ ਦਾਨ, ਕੇਂਦਰ ਸਰਕਾਰ ਤੋਂ ਗਰਾਂਟ ਆਦਿ ਤੋਂ ਆਉਂਦੀ ਹੈ। ਆਦਿ ਲਈ ਖਰਚੇ ਜਾਂਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here