ਨਵੀਂ ਦਿੱਲੀ। ਮੰਤਰੀ ਮੰਡਲ ਨੇ ਕਿਰਾਏ ਦੀ ਕੁੱਖ ਦੀ ਵਪਾਰਕ ਵਰਤੋਂ ‘ਤੇ ਪੂਰਨ ਪਾਬੰਦੀ ਲਾਉਣ ਸਬੰਧੀ ਸਰੋਗੇਸੀ (ਰੈਗੂਲੇਸ਼ਨ) ਬਿੱਲ 2016 ਨੂੰ ਅੱਜ ਮਨਜ਼ੂਰੀ ਦੇ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ।
ਮੀਟਿੰਗ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਾਰਤ ‘ਚ ਕਿਰਾਏ ਦੀ ਕੁੱਖ ਦੇ ਵਧਦੇ ਚਲਣ ਤੇ ਇਸ ਦੇ ਵਪਾਰਕ ਵਰਤੋਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਨ ੇਇਸ ਨੂੰ ਕੰਟਰੋਲ ਕਰਨ ਲਈ ਇੱਕ ਬਿੱਲ ਤਿਆਰ ਕੀਤਾ ਹੈ ਜਿਸ ਨੂੰ ਅੱਜ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ।