ਮਹਿੰਦਰ ਸਿੰਘ ਸਿੱਧੂ ਨੂੰ ਚੇਅਰਮੈਨ ਨਿਯੁਕਤ ਕਰਨ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ

aman arora

ਲੌਂਗੋਵਾਲ (ਹਰਪਾਲ)। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਦਰ ਸਿੰਘ ਸਿੱਧੂ ਨੂੰ ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮਿੱਠਾ ਮੂੰਹ ਕਰਵਾਇਆ ਗਿਆ।ਮਹਿੰਦਰ ਸਿੰਘ ਸਿੱਧੂ ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਬਣਨ ਤੇ ਜਿੱਥੇ ਪਾਰਟੀ ਹਾਈਕਮਾਂਡ ਦਾ ਬਹੁਤ-ਬਹੁਤ ਧੰਨਵਾਦ ਕੀਤਾ ਗਿਆ ਉਥੇ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਅਤੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗਾ। ਇਸ ਮੌਕੇ ਪਾਰਟੀ ਵਰਕਰ ਵੀ ਮੌਜੂਦ ਸਨ।

aman arora
ਲੌਂਗੋਵਾਲ : ਮਹਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਫੋਟੋ : ਹਰਪਾਲ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here