Sunam News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ, ਜਾਣੋ

Sunam News
Sunam News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ, ਜਾਣੋ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਇਸ ਸਰਕਾਰੀ ਆਈਟੀਆਈ ਦੀ ਨੁਹਾਰ ਨੂੰ ਬਦਲਣ ਲਈ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਇੱਕ ਮਿਸਾਲ ਕਾਇਮ ਕੀਤੀ ਗਈ ਹੈ। Sunam News

7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਆਈਟੀਆਈ ਦੀ ਨੁਹਾਰ ਬਦਲੀ ਜਾਵੇਗੀ : ਅਮਨ ਅਰੋੜਾ | Sunam News

ਉਹਨਾਂ ਕਿਹਾ ਕਿ ਇਹ ਆਈਟੀਆਈ 1962 ਵਿੱਚ ਹੋਂਦ ਵਿੱਚ ਆਈ ਸੀ ਜਿਸ ਤੋਂ ਲੈ ਕੇ ਸਾਲ 2022 ਤੱਕ ਦੇ ਲਗਭਗ 60 ਸਾਲਾਂ ਦੇ ਅੰਤਰ ਵਿਚਾਲੇ ਇਸ ਵੱਡੇ ਅਦਾਰੇ ਦੀ ਸਾਂਭ-ਸੰਭਾਲ ਲਈ ਕਿਸੇ ਵੀ ਸਰਕਾਰ ਵੱਲੋਂ ਕਦਮ ਨਹੀਂ ਚੁੱਕਿਆ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਢਾਈ ਸਾਲਾਂ ਦੇ ਸਮੇਂ ਦੌਰਾਨ ਜਿੱਥੇ 3.28 ਕਰੋੜ ਰੁਪਏ ਇਸ ਆਈਟੀਆਈ ਦੀ ਮੁਰੰਮਤ ਅਤੇ ਅਪਗਰੇਡੇਸ਼ਨ ਲਈ ਖਰਚੇ ਗਏ ਉੱਥੇ ਹੀ 1.88 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਉਣ ਦੇ ਕਾਰਜ ਆਰੰਭੇ ਗਏ ਜੋ ਕਿ ਅੱਜ ਮੁਕੰਮਲ ਹੋਣ ਤੋਂ ਬਾਅਦ ਇਹ ਸਟੇਡੀਅਮ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

Sunam News Sunam News Sunam News

ਇਹ ਵੀ ਪੜ੍ਹੋ: Rajasthan News: ਰਾਜਸਥਾਨ ‘ਚ ਨਿਰਮਾਣ ਕਾਰਜ ਦੌਰਾਨ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਆਈਟੀਆਈ ਦੇ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਲਈ 1.66 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਜੋ ਕਿ ਜਲਦੀ ਹੀ ਜਾਰੀ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਚੰਗੀ ਨੀਅਤ ਅਤੇ ਨੇਕ ਨੀਤੀ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਕਮੀ ਨਹੀਂ ਹੈ। ਉਹਨਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਬਾਸਕਟਬਾਲ , ਵਾਲੀਬਾਲ, ਬੈਡਮਿੰਟਨ, ਲਾਅਨ ਟੈਨਿਸ, ਕ੍ਰਿਕਟ, 200 ਮੀਟਰ ਟਰੈਕ, ਵਾਕਿੰਗ ਟਰੈਕ ਦੇ ਨਾਲ ਨਾਲ ਖਿਡਾਰੀਆਂ ਦੇ ਵਾਹਨਾਂ ਦੀ ਪਾਰਕਿੰਗ, ਬਾਥਰੂਮ ਬਲਾਕ, ਸਕਿਉਰਟੀ ਰੂਮ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਅਤੇ ਲਾਈਟਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਸਥਾਪਿਤ ਕੀਤੇ ਗਏ ਹਨ ਜਿਸ ਦਾ ਸੁਨਾਮ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। Sunam News

ਇਸ ਮੌਕੇ ਐਸਡੀਐਮ ਪ੍ਰਮੋਦ ਸਿੰਗਲਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ ਗੁਰਮੀਤ ਸਿੰਘ ਸਰਾਓ, ਐਕਸੀਅਨ ਅਜੈ ਗਰਗ, ਐਸਡੀਓ ਅਨਿਲ ਗਰਗ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਰਾਮ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਬਾਂਸਲ, ਗੁਰਚਰਨ ਸਿੰਘ ਸਰਪੰਚ, ਪ੍ਰਿੰਸੀਪਲ ਆਈਟੀਆਈ, ਨਰਿੰਦਰ ਠੇਕੇਦਾਰ, ਰਾਮ ਕੁਮਾਰ, ਆਸ਼ੀਸ਼ ਜੈਨ, ਮਨੀ ਸਰਾਉ, ਸੰਦੀਪ ਜਿੰਦਲ ਸਮੇਤ ਆਈਟੀਆਈ ਦਾ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ।