ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 25, 2026
More
    Home ਸੂਬੇ ਪੰਜਾਬ Sunam News: ਕ...

    Sunam News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ’ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    Sunam News

    ਚੀਮਾ ਵਿਖੇ 75 ਲੱਖ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਤੇ 60 ਲੱਖ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ | Sunam News

    • ਹਲਕੇ ’ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੂਰੇ ਪਾਰਦਰਸ਼ੀ ਢੰਗ ਨਾਲ ਪ੍ਰੋਜੈਕਟ ਨੇਪਰੇ ਚਾੜ੍ਹਨੇ ਬਣਾਏ ਜਾਣਗੇ ਯਕੀਨੀ : ਅਮਨ ਅਰੋੜਾ

    Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਤਕਰੀਬਨ ਛੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਖੇੜੀ ਵਿਖੇ 2.15 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ-ਪਾਤੜਾਂ ਰੋਡ ਤੋਂ ਈਲਵਾਲ ਤੱਕ ਲਿੰਕ ਸੜਕ ਅਤੇ ਪਿੰਡ ਨਮੋਲ ਵਿਖੇ 1.5 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਦੁਧੇਸ਼ਵਰ ਧਾਮ ਨੂੰ ਜਾਂਦੀ ਸੜਕ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। Sunam News

    ਇਹ ਖਬਰ ਵੀ ਪੜ੍ਹੋ : Budha Nala Pollution: ਬੁੱਢਾ ਨਾਲਾ ’ਚ ਫੈਲ ਰਹੇ ਪ੍ਰਦੂਸ਼ਣ ਦਾ ਮਾਮਲਾ, ਸਾਹਮਣੇ ਆਇਆ ਇਹ ਕਾਰਨ

    ਇਸਦੇ ਨਾਲ ਹੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਤੇ 60 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਚੌਵਾਸ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੇ ਸ਼ੈੱਡ ਅਤੇ ਸੜਕ ਬਣਾਉਣ ਦੇ ਕੰਮ ਦੀ ਵੀ ਨੀਂਹ ਰੱਖੀ ਗਈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਈਲਵਾਲ, ਕੰਮੋਮਾਜਰਾ ਕਲਾਂ, ਕਨੋਈ, ਖੇੜੀ, ਬਹਾਦਰਪੁਰ, ਭੰਮਾ ਬੱਦੀ, ਕਿਲਾ ਭਰੀਆਂ, ਮੰਡੇਰ ਖੁਰਦ, ਦਿਆਲਗੜ੍ਹ, ਸਾਹੋਕੇ ਤੇ ਘਾਸੀਵਾਲਾ ਪਿੰਡਾਂ ਦੀਆਂ ਪੰਚਾਇਤਾਂ ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ 40 ਲੱਖ 50 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। Sunam News

    Sunam News

    ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਤੇ ਹਲਕਾ ਸੁਨਾਮ ਦੇ ਵਿਧਾਇਕ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਸੁਨਾਮ ਹਲਕੇ ’ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ।

    ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ’ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ ਜਿਨ੍ਹਾਂ ’ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਵੱਡੀ ਪੱਧਰ ’ਤੇ ਤਬਾਦਲੇ ਵੱਡੀ ਮਿਸਾਲ ਹੈ। ਅਰੋੜਾ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

    ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਮਨਜੀਤ ਕੌਰ, ਬੀਡੀਪੀਓ ਗੁਰਦਰਸ਼ਨ ਸਿੰਘ, ਗੁਰਿੰਦਰਪਾਲ ਸਿੰਘ ਖੇੜੀ, ਮਨਦੀਪ ਸਿੰਘ, ਦੀਪ ਸਰਪੰਚ, ਬਲਜਿੰਦਰ ਸਿੰਘ ਈਲਵਾਲ, ਸਰਪੰਚ ਜਸਦੀਪ ਸਿੰਘ ਬਹਾਦਰਪੁਰ, ਹਰਜੀਤ ਸਿੰਘ, ਸੁਖਦਰਸ਼ਨ ਸਿੰਘ, ਗੁਰਚਰਨ ਸਿੰਘ ਸਰਪੰਚ ਚੌਵਾਸ, ਰਾਜ ਸ਼ਰਮਾ, ਜਰਨੈਲ ਸਿੱਧੂ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ। Sunam News

    LEAVE A REPLY

    Please enter your comment!
    Please enter your name here