Sunam News: ਕੈਬਨਿਟ ਮੰਤਰੀ ਅਮਨ ਅਰੋੜਾ ‘ਆਪ’ ਦੇ ਸੂਬਾ ਪ੍ਰਧਾਨ ਬਣਨ ਮਗਰੋਂ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਹੋਏ ਨਤਮਸਤਕ

Sunam News
Sunam News: ਕੈਬਨਿਟ ਮੰਤਰੀ ਅਮਨ ਅਰੋੜਾ 'ਆਪ' ਦੇ ਸੂਬਾ ਪ੍ਰਧਾਨ ਬਣਨ ਮਗਰੋਂ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਹੋਏ ਨਤਮਸਤਕ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਵਿਸ਼ੇਸ਼ ਧੰਨਵਾਦ | Sunam News

ਕੈਬਨਿਟ ਮੰਤਰੀ ਦੇ ਨਾਲ ਨਾਲ ਪਾਰਟੀ ਪ੍ਰਧਾਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ, ਅੱਜ ਸੁਨਾਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। Sunam News

ਇਹ ਵੀ ਪੜ੍ਹੋ: PNB Bank Account: ਕੀ ਤੁਹਾਡਾ ਵੀ ਹੈ ਪੀਐਨਬੀ ਬੈਂਕ ’ਚ ਖਾਤਾ, ਸਿਰਫ਼ 3000 ਰੁਪਏ ਜਮ੍ਹਾ ਕਰਕੇ ਇਕੱਠੇ ਕਰੋ 2 ਲੱਖ 12 …

ਇਸ ਮੌਕੇ ਸੁਨਾਮ ਵਾਸੀਆਂ ਵੱਲੋਂ ਉਨਾਂ ਦੇ ਸਵਾਗਤ ਵਜੋਂ ਸਮਾਰਕ ਵਿਖੇ ਕੀਤੇ ਗਏ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਨ ਦੇ ਨਾਲ-ਨਾਲ ਹਲਕਾ ਸੁਨਾਮ ਦੇ ਨਿਵਾਸੀਆਂ ਵੱਲੋਂ ਸਮੇਂ-ਸਮੇਂ ’ਤੇ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਲਈ ਵੀ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਬੀਤੇ ਦਿਨੀ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਕੀਤੀ ਗਈ ਸ਼ੁਕਰਾਨਾ ਯਾਤਰਾ ਨੂੰ ਪੰਜਾਬ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਪੂਰੀ ਮਿਹਨਤ ਨਾਲ ਨਿਭਾਉਂਦੇ ਹੋਏ ਸੂਬੇ ਦੀ ਬਿਹਤਰੀ, ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ।

Sunam News
Sunam News: ਕੈਬਨਿਟ ਮੰਤਰੀ ਅਮਨ ਅਰੋੜਾ ‘ਆਪ’ ਦੇ ਸੂਬਾ ਪ੍ਰਧਾਨ ਬਣਨ ਮਗਰੋਂ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਹੋਏ ਨਤਮਸਤਕ

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ ਉਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵਿੱਚ ਹਰ ਵਰਕਰ ਨੂੰ ਮਾਣ ਸਨਮਾਨ ਦੇਣ ਦੀ ਰਵਾਇਤ ਹੈ ਅਤੇ ਇਸ ਨੂੰ ਹੋਰ ਵੀ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਹਰ ਯੋਜਨਾ ਦਾ ਲਾਭ ਉਠਾਉਣ ਦੇ ਸਮਰੱਥ ਬਣਾਉਣ ਲਈ ਪੰਜਾਬ ਭਰ ਵਿੱਚ ਪਾਰਟੀ ਵਰਕਰ ਸਰਗਰਮ ਰਹਿਣਗੇ। Sunam News

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਜਤਿੰਦਰ ਜੈਨ, ਈਓ ਬਾਲ ਕ੍ਰਿਸ਼ਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਮਨਪ੍ਰੀਤ ਬਾਂਸਲ , ਮਨੀ ਸਰਾਓ, ਰਵੀ ਕਮਲ ਗੋਇਲ, ਚਮਕੌਰ ਹਾਂਡਾ, ਸਨੀ ਕਾਂਸਲ ਐਮਸੀ, ਨਰੇੰਦਰ ਠੇਕੇਦਾਰ, ਭਾਨੂੰ ਪ੍ਰਤਾਪ, ਰਾਮ ਕੁਮਾਰ, ਆਸ਼ੀਸ਼ ਜੈਨ, ਜਰਨੈਲ ਬੱਬੂ ਅਤੇ ਸੋਨੂ ਵਰਮਾ, ਮਨਿੰਦਰ ਲਖਮੀਰਵਾਲਾ, ਵਿਸਾਲ ਕੌਸ਼ਲ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ। Sunam News