Fazilka News: (ਰਜਨੀਸ਼ ਰਵੀ) ਫਾਜ਼ਿਲਕਾ। 1971 ਦੀ ਭਾਰਤ-ਪਾਕਿ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰਵੀਰਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਫੌਜ ’ਤੇ ਮਾਣ ਹੈ। ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧੀ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਸਨ।
ਇਹ ਵੀ ਪੜ੍ਹੋ: Punjab Weather News: ਰਾਜਸਥਾਨ ਦੇ ਪਹਾੜੀ ਇਲਾਕਿਆਂ ’ਚ ਹੋਈ ਬਰਫਬਾਰੀ ਕਾਰਨ ਵਧੀ ਠੰਢ
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਾਰਕ ਸਾਡੇ ਲਈ ਪਵਿੱਤਰ ਸਥਾਨ ਹੈ ਅਤੇ ਪੂਰਾ ਦੇਸ਼ ਇਸ ਸਮਾਰਕ ਨੂੰ ਨਮਨ ਕਰਦਾ ਹੈ, ਜਿੱਥੇ 1971 ਦੀ ਲੜਾਈ ਵਿੱਚ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦਗਾਰ ਬਣਾਈ ਗਈ ਹੈ। ਜਿਕਰਯੋਗ ਹੈ ਕਿ 1971 ਦੀ ਜੰਗ ਵਿੱਚ ਫਾਜ਼ਿਲਕਾ ਸੈਕਟਰ ਵਿੱਚ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਫਾਜ਼ਿਲਕਾ ਵਿਖੇ ਇੱਕ ਜੰਗੀ ਯਾਦਗਾਰ ਬਣਾਈ ਗਈ ਹੈ ਜਿੱਥੇ ਹਰ ਸਾਲ ਅੱਜ ਦੇ ਦਿਨ ਸਮਾਗਮ ਕੀਤਾ ਜਾਂਦਾ ਹੈ। Fazilka News
ਜੰਗੀ ਯਾਦਗਾਰ ਦੇ ਲਈ 15 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ | Fazilka News
ਇਸ ਮੌਕੇ ਕੈਬਨਿਟ ਮੰਤਰੀ ਨੇ ਇਸ ਜੰਗੀ ਯਾਦਗਾਰ ਦੇ ਲਈ 15 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਉਨਾਂ ਨੇ ਇੱਥੇ ਵਿਕਟਰੀ ਟਾਵਰ ਦੇ ਨਾਲ ਸ਼ਹੀਦਾਂ ਦੇ ਸਨਮਾਨ ਵਿੱਚ ਤਿਆਰ ਕੀਤੀ ਇੱਕ ਦੀਵਾਰ ਦਾ ਉਦਘਾਟਨ ਵੀ ਕੀਤਾ ਅਤੇ 1971 ਦੇ ਜੰਗ ਵਿੱਚ ਭਾਗ ਲੈਣ ਵਾਲੇ ਸਾਬਕਾ ਸੈਨਾਨੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਉਨਾਂ ਦੇ ਨਾਲ ਉਨਾਂ ਦੀ ਧਰਮ ਪਤਨੀ ਸਬੀਨਾ ਅਰੋੜਾ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸ ਪੀ ਵਰਿੰਦਰ ਸਿੰਘ ਬਰਾੜ, ਐਸਡੀਐਮ ਕੰਵਰਜੀਤ ਸਿੰਘ ਮਾਨ ਵੀ ਹਾਜ਼ਰ ਸਨ। ਇੱਥੇ ਪਹੁੰਚਣ ਤੇ ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਚੇਅਰਮੈਨ ਸ੍ਰੀ ਸੰਦੀਪ ਗਿਲਹੋਤਰਾ ਨੇ ਉਨਾਂ ਨੂੰ ਜੀ ਆਇਆਂ ਨੂੰ ਕਿਹਾ। Fazilka News