ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
- ਉਭਾਵਾਲ ਤੇ ਨਮੋਲ ਵਿਖੇ 11-11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ
- ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ : ਅਮਨ ਅਰੋੜਾ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਨਾਗਰਿਕਾਂ ਨੂੰ ਸਰਵੋਤਮ ਸਿੱਖਿਆ ਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਮੇਂ ਅੰਦਰ ਇੱਥੇ ਇਹਨਾਂ ਦੋਹਾਂ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।
ਇਹ ਖਬਰ ਵੀ ਪੜ੍ਹੋ : Sidhu Moosewala: ਪੰਜਾਬ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਬਣੀ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਪਤੰਗ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਭ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਹਰੇਕ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰਕੇ ਆਪਣੀ ਮਿਹਨਤ ਨਾਲ ਬੁਲੰਦੀ ਹਾਸਲ ਕਰ ਸਕੇ। ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਵੀ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ ਗਿਆ। Sunam News
ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 4 ਕਲਾਸ ਰੂਮਾਂ, ਸਾਇੰਸ ਲੈਬ ਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਦਿਆਂ ਕਾਰਜਾਂ ਦੀ ਸ਼ੁਰੂਆਤ ਕਰਵਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3 ਕਲਾਸ ਰੂਮਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਵਾਸ ਵਿਖੇ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਫਿਜਿਕਸ ਲੈਬ, ਕੈਮਿਸਟਰੀ ਲੈਬ ਤੇ ਕੰਪਿਊਟਰ ਲੈਬ ਦਾ ਨੀਹ ਪੱਥਰ ਰੱਖਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਕੌਰ, ਡਿਪਟੀ ਡੀਈਓ ਮਨਜੀਤ ਕੌਰ, ਉਭਾਵਾਲ ਤੋਂ ਮੋਤਾ ਸਿੰਘ, ਅਵਤਾਰ ਸਿੰਘ, ਰਣਵੀਰ ਸਿੰਘ ਰਾਣਾ, ਗੁਰਚਰਨ ਸਿੰਘ, ਨਮੋਲ ਤੋਂ ਬਾਊ ਸਿੰਘ ਸਰਪੰਚ, ਬੱਗਾ ਸਿੰਘ, ਰਾਜ ਸਿੰਘ, ਨਿਰਭੈ ਸਿੰਘ, ਸੁਖਬੀਰ ਸਿੰਘ ਸੁੱਖੀ, ਸ਼ਾਹਪੁਰ ਤੋਂ ਐਡਵੋਕੇਟ ਗੋਪੀ, ਲੱਕੀ ਸਰਪੰਚ, ਬੀਰਬਲ ਸਿੰਘ, ਮਲਕੀਤ ਸਿੰਘ, ਚੋਵਾਸ ਤੋਂ ਗੁਰਚਰਨ ਸਿੰਘ, ਜਰਨੈਲ ਸਿੰਘ, ਦੇਵ ਮੈਂਬਰ, ਰਾਜ ਸ਼ਰਮਾ ਸਾਹਿਬ ਸਿੰਘ ਬਲਾਕ ਪ੍ਰਧਾਨ, ਲਾਭ ਸਿੰਘ ਨੀਲੋਵਾਲ, ਯਾਦਵਿੰਦਰ ਸਿੰਘ ਰਾਜਾ ਪ੍ਰਧਾਨ ਟਰੱਕ ਯੂਨੀਅਨ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ। Sunam News