ਭਗਵੰਤ ਮਾਨ ਸਰਕਾਰ ਦੇ ਬਜ਼ਟ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਹਿ ਦਿੱਤੀ ਵੱਡੀ ਗੱਲ

Anganwadi workers

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Cabinet Minister Baljit Kaur) ਨੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਨੂੰ ਲੋਕਪੱਖੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ’ਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

ਉਨ੍ਹਾਂ ਕਿਹਾ (Cabinet Minister Baljit Kaur) ਕਿ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਰਾਜ ਦੇ ਹਰ ਇੱਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵੱਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਂਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ’ਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ’ਚ ਇਸ ਸਕੀਮ ਅਧੀਨ 51,000 ਸ਼ਗਨ ਦਿੱਤਾ ਜਾਣ ਲੱਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ 35000 ਤੋਂ ਵੱਧ ਬੱਚੀਆ ਦੇ ਪੈਂਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ। ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।

ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ ਆਂਗਣਵਾੜੀ ਵਰਕਰਾਂ ਦੀਆਂ 20 ਸਾਲਾਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੋਂ ਮਿਲਿਆ ਛੁਟਕਾਰਾ

ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟਿ੍ਰਕ ਸਕੀਮ ਤੇ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ’ਚ ਉਨ੍ਹਾਂ ਪਿੰਡਾਂ ’ਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਹ ਵੀ ਪੜ੍ਹੋ : ਹੁਣ ਤੁਸੀਂ ਵੀ 2000 ਰੁਪਏ ਲੈਣ ਹੋ ਬਣ ਸਕਦੇ ਹੋ ਹੱਕਦਾਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ’ਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।