ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਯੂਨੀਅਨ ਦਾ ਡੈਪੁਟੇਸ਼ਨ ਮਿਲਿਆ, ਦਿੱਤਾ ਮੰਗ ਪੱਤਰ

Brahm Shankar Jimpa

ਸਰਕਾਰੀ ਵੈਬਸਾਇਟ ਤੋਂ ਡਲੀਟ ਕੀਤੇ ਡਾਟੇ ਨੂੰ ਤੁਰੰਤ ਬਹਾਲ ਨਾ ਕੀਤਾ ਤਾਂ 10 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਸੰਗਰੂਰ ’ਚ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ – ਕੁਲਦੀਪ ਸਿੰਘ ਬੁੱਢੇਵਾਲ

ਫਾਜ਼ਿਲਕਾ ਜਲਾਲਾਬਾਦ, (ਰਜਨੀਸ਼ ਰਵੀ)। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਦੀ ਅਗਵਾਈ ਹੇਠ ਅੱਜ ਇੱਕ ਡੈਪੂਟੇਸ਼ਨ ਜਸਸ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਦੱਸਿਆ ਕਿ ਯੂਨੀਅਨ ਦੇ ਆਗੂਆਂ ਦੇ ਡੈਪੂਟੇਸ਼ਨ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਪੱਤਰ ਦਿੰਦੇ ਹੋਏ ਜਾਣੂ ਕਰਵਾਇਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਜਾਰੀ ਪੱਤਰ ਨੰਬਰ 9345 ਮਿਤੀ 23-10-2019 ਦੇ ਮੁਤਾਬਿਕ ਵਿਭਾਗੀ ਮੁਖੀ, ਜਸਸ ਵਿਭਾਗ ਮੁਹਾਲੀ ਵੱਲੋਂ ਪੱਤਰ ਨੰਬਰ ਜਸਸ/ਐਮ.ਆਈ.ਐਸ./8022 ਮਿਤੀ 20-11-2019 ਜਾਰੀ ਕਰਕੇ ਸਮੂਹ ਕਾਰਜਕਾਰੀ ਇੰਜੀਨੀਅਰਜ ਰਾਹੀਂ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀਆਂ ਅਧੀਨ ਕੰਮ ਕਰਦੇ ਵਰਕਰਾਂ ਦੇ ਰਿਕਾਰਡ ਦੀ ਐਂਟਰੀ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਹੋਈ ਸਾਈਡ ਆਈ ਐਚ.ਆਰ.ਐਮ.ਐਸ.ਪੋਰਟਲ ’ਤੇ ਕੰਟਰੈਕਚੁਆਲ ਅਧੀਨ ਕੀਤੀ ਗਈ ਸੀ ਅਤੇ ਉਸ ਵੇਲੇ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਉਕਤ ਵਰਕਰਾਂ ਨੂੰ ਕੰਟਰੈਕਚੁਆਲ ਅਧੀਨ ਮੰਨ ਵੀ ਲਿਆ ਗਿਆ ਸੀ ਅਤੇ ਵਰਕਰਾਂ ਦੀ ਆਈਡੀ ਕਈ ਸਾਲ ਚੱਲਣ ਤੋਂ ਬਾਅਦ ਇਸ ’ਤੇ ਹੁਣ ਕਿਸੇ ਪ੍ਰਕਾਰ ਦਾ ਇਤਰਾਜ ਨਹੀਂ ਹੋਣਾ ਚਾਹੀਦਾ ਸੀ ਉਥੇ ਹੀ ਇਸ ਪ੍ਰਤੀ ਕੋਈ ਸਮੱਸਿਆ ਵੀ ਨਹੀਂ ਆਉਣੀ ਚਾਹੀਦੀ ਸੀ।

ਪ੍ਰੰਤੂ ਹੁਣ ਜਦੋ ਪੰਜਾਬ ਸਰਕਾਰ ਵੱਲੋਂ ਕੱਚੇ ਵਰਕਰਾਂ ਨੂੰ ਪੱਕੇ ਕਰਨ ਲਈ ਗਠਿਤ ਕਮੇਟੀ ਦੁਆਰਾ ਪ੍ਰਪੋਜਲ ਬਣਾਉਣ ਲਈ ਇਸ ਸਰਕਾਰੀ ਵੈਬਸਾਇਡ ਦੇ ਕੱਚੇ ਵਰਕਰਾਂ ਦੇ ਡਾਟੇ ਦੀ ਰਿਪੋਰਟ ਮੰਗੀ ਗਈ ਹੈ ਤਾਂ ਜਸਸ ਵਿਭਾਗ ਦੇ ਮੁਖੀ ਵੱਲੋਂ ਪੱਤਰ ਨੰਬਰ 1838 ਮਿਤੀ 28-04-2022 ਜਾਰੀ ਕਰਕੇ ਉਕਤ ਕਾਮਿਆਂ ਦਾ ਡਾਟਾ ਆਈ.ਐਚ.ਆਰ.ਐਮ.ਐਸ. ਪੋਰਟਲ ’ਤੇ ਕੰਟਰੈਕਚੁਆਲ ਅਧੀਨ ਚੱੜੇ ਰਿਕਾਰਡ ਨੂੰ ਡਲੀਟ ਕਰਕੇ ਵਰਕਰਾਂ ਤੋਂ ਕੱਚਾ ਰੁਜਗਾਰ ਵੀ ਖੋਹਣ ਦੀ ਇਕ ਸੋਚੀ ਸਮਝੀ ਸਾਜਿਸ਼ ਰਚੀ ਗਈ ਹੈ ਅਤੇ ਵਰਕਰਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ, ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਕਰਨਯੋਗ ਨਹੀਂ ਹੈ।

ਇਸ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੰਗ ਹੈ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਸਸ ਵਿਭਾਗ ਦੇ ਉਕਤ ਕਾਮਿਆਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤੋਂ ਤਿਆਰ ਕੀਤੀ ਹੋਈ ਪ੍ਰਪੋਜਲ ਨੂੰ ਲਾਗੂ ਕੀਤਾ ਜਾਵੇ, ਵਿਭਾਗ ਵਲੋਂ ਸਰਕਾਰੀ ਵੈਬਸਾਇਡ ਤੇ ਕੰਟਰੈਕਚੁਆਲ ਤੋਂ ਵਰਕਰਾਂ ਦੇ ਰਿਕਾਰਡ ਦੀ ਡਲੀਟ ਕੀਤੀ ਐਟਰੀ ਨੂੰ ਪਹਿਲਾਂ ਦੀ ਤਰਾਂ ਤੁਰੰਤ ਬਹਾਲ ਕੀਤਾ ਜਾਵੇ, ਪਹਿਲਾਂ ਵਾਲੇ ਹੀ ਵਰਕਰਾਂ ਦੇ ਆਈਡੀ ਨੰਬਰ ਜਾਰੀ ਰੱਖੇ ਜਾਣ ਅਤੇ ਜੇਕਰ ਪੰਜਾਬ ਸਰਕਾਰ ਅਤੇ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ 9 ਮਈ 2022 ਤੱਕ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਜਬੂਰਨ ਯੂਨੀਅਨ ਵਲੋਂ ਮਿਤੀ 10 ਮਈ 2022 ਨੂੰ ਸੰਗਰੂਰ ਵਿਚ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਦੀਪ ਸਿੰਘ, ਕਮਲਜੀਤ ਸਿੰਘ, ਜਤਿੰਦਰ ਸਿੰਘ, ਉਕਾਰ ਸਿੰਘ ਹੁਸ਼ਿਆਰਪੁਰ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ