ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਅਪੀਲ

ਮਹਿਲਾ ਸਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਅਤੇ ਸੰਬੋਧਨ ਕਰਦੇ ਮੰਤਰੀ ਧਾਲੀਵਾਲ। ਫੋਟੋ-ਧਾਲੀਵਾਲ

ਕਿਹਾ, ਪਿੰਡਾਂ ਦੀਆਂ ਵਿਕਾਸ ਨੀਤੀਆਂ ’ਚ ਮੋਹਰੀ ਰੋਲ ਅਦਾ ਕਰਦਿਆਂ, ਹੋਰਾਂ ਲਈ ਪ੍ਰੇਰਣਾ ਸਰੋਤ ਬਣੋ

  •  ਪੰਚਾਇਤਾਂ ’ਚ ਮਹਿਲਾ ਸਸ਼ਕਤੀਕਰਨ ਸਬੰਧੀ ਸੈਮੀਨਾਰ ਕਰਵਾਇਆ

(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ’ਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ’ਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ। (Campaign Against Drugs)

ਇਹ ਵੀ ਪੜ੍ਹੋ : ਪੰਜਾਬ ’ਚ ਨਸ਼ੇ ਦੀ ਨਹੀਂ ਪਵਿੱਤਰ ਗੁਰਬਾਣੀ ਦੀ ਹੋਵੇ ਚਰਚਾ : ਪੂਜਨੀਕ ਗੁਰੂ ਜੀ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਕਰਵਾਏ ਜਾ ਰਹੇ ਤੀਜੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਔਰਤਾਂ ’ਚ ਬਹੁਪੱਖੀ ਕਾਰਜ ਕਰਨ ਦੀ ਬਹੁਤ ਵੱਡੀ ਕਾਬਲੀਅਤ ਹੈ ਅਤੇ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮੋਹਰੀ ਹੋ ਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਅਹਿਤ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚਾਂ ਸਮਾਜਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣੀ ਪ੍ਰਭਾਵਸ਼ਾਲੀ ਯੋਜਨਾਬੰਦੀ (Campaign Against Drugs) ਅਤੇ ਅਮਲ ਨਾਲ ਲੋਕਾਂ ਲਈ ਚਾਨਣ ਮੁਨਾਰਾ ਬਣ ਸਕਦੀਆਂ ਹਨ ਕਿਉਂਕਿ ਉਹ ਆਪਣੇ ਪਰਿਵਾਰਾਂ ਦਾ ਸੁਚੱਜਾ ਪ੍ਰਬੰਧ ਕਰਦੀਆਂ ਹਨ।

ਮਹਿਲਾ ਸਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਅਤੇ ਸੰਬੋਧਨ ਕਰਦੇ ਮੰਤਰੀ ਧਾਲੀਵਾਲ। ਫੋਟੋ-ਧਾਲੀਵਾਲ

ਉਨ੍ਹਾਂ ਮਹਿਲਾ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਦੂਜਿਆਂ ਨੂੰ ਆਪਣੀ ਡਿਊਟੀ ਵਿੱਚ ਭਾਗੀਦਾਰ ਨਾ ਬਣਾਉਣ। ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਹਾਲਤ ਵਿੱਚ ਮਹਿਲਾ ਸਰਪੰਚ ਜਾਂ ਪੰਚ ਦਾ ਪਤੀ/ਪੁੱਤਰ ਜਾਂ ਰਿਸ਼ਤੇਦਾਰ ਦਫ਼ਤਰੀ ਕੰਮ ਵਿੱਚ ਦਖ਼ਲ ਨਹੀਂ ਦੇਵੇਗਾ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6500 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਮਹਿਲਾ ਸਰਪੰਚਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ ਅਤੇ ਜੇਕਰ ਉਹ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਤਾਂ ਇਸ ਅਲਾਮਤ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ