
(ਰਾਜਨ ਮਾਨ) ਅੰਮ੍ਰਿਤਸਰ। ਅੱਜ ਅਜਨਾਲਾ ਵਿਖੇ ਭੱਲਾ ਪਿੰਡ ਸ਼ੁਗਰ ਮਿੱਲ ਦੇ 34ਵੇਂ ਪਿੜਾਈ ਸੀਜਨ 2023-24 ਦੀ ਸ਼ੁਭ ਸ਼ਰੂਆਤ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਇਸ ਮੌਕੇ ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਦੇ ਹਿੱਤ ਵਿੱਚ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹਾਲ ਦੀ ਘੜੀ ਹੀ ਮੁੱਖ ਮੰਤਰੀ ਸ: ਮਾਨ ਨੇ ਗੰਨੇ ਦੇ ਭਾਅ ਵਿੱਚ ਵਾਧਾ ਕੀਤਾ ਹੈ ਜਿਸ ਕਰਕੇ ਕਿਸਾਨ ਭਰਾ ਖੁਸ਼ ਹਨ। (Sugar Mill)
ਕਿਸਾਨਾਂ ਨੂੰ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਪੰਜਾਬ (Sugar Mill)
ਉਨਾਂ ਕਿਹਾ ਕਿ ਸਾਡਾ ਸੂਬਾ ਦੇਭ ਭਰ ਵਿਚੋਂ ਕਿਸਾਨਾਂ ਨੂੰ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਵਾਇਤੀ ਫਸਲਾਂ ਦੇ ਚੱਕਰ ਵਿਚੋਂ ਨਿਕਲ ਕੇ ਸਹਾਇਕ ਧੰਦੇ ਅਪਣਾਉਣ। ਸ: ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਗੰਨੇ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਨਤ ਕੀਤੇ ਜਾ ਰਹੇ ਹਨ ਜੋ ਜਲਦੀ ਹੀ ਕਿਸਾਨ ਭਰਾਵਾਂ ਨੂੰ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸਬਜ਼ੀਆਂ ਅਤੇ ਮੱਕੀ ਦੀ ਫਸਲ ਤੇ ਐਮ.ਐਸ.ਪੀ ਦੇਵੇ ਤਾਂ ਜੋ ਕਿਸਾਨ ਝੋਨੇ ਦੀ ਰਵਾਇਤੀ ਚੱਕਰ ਤੋਂ ਬਾਹਰ ਨਿਕਲ ਸਕਣ।
ਸ: ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਮਾਹਿਰਾਂ, ਕਿਸਾਨਾਂ ਅਤੇ ਅਧਿਕਾਰੀਆਂ ਨਾਲ ਇਕ ਸਬੰਧਤ ਕਮੇਟੀ ਬਣਾ ਦਿੱਤੀ ਹੈ ਜੋ ਗੰਨੇ ਦੀ ਲਾਗਤ ਦੇਖ ਕੇ ਇਸਦਾ ਰੇਟ ਤੈਅ ਕਰੇਗੀ ਅਤੇ ਗੰਨਾ ਲਗਾਉਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਗੰਨੇ ਦੀ ਫਸਲ ਦੇ ਰੇਟ ਤੈਅ ਕਰਕੇ ਦੱਸ ਦਿੱਤੇ ਜਾਣਗੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚੱ ਆਪਣੀਆਂ ਫਸਲਾਂ ਦਾ ਪੂਰਾ ਭਾਅ ਮਿਲਿਆ ਹੈ ਅਤੇ ਖੇਤੀ ਲਈ ਨਿਰਵਿਘਨ ਸਪਲਾਈ ਮਿੱਲ ਰਹੀ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਕੀ ਹੈ? ਇਹ ਸੰਸਥਾ ਕਿਵੇਂ ਹੋਂਦ ’ਚ ਆਈ? ਜਿਸ ਦੇ ਮੁਖੀ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ
ਇਸ ਮੌਕੇ ਐਸ.ਡੀ.ਐਮ. ਰਵਿੰਦਰਪਾਲ ਸਿੰਘ, ਜਨਰਲ ਮੈਨੇਜਰ ਰਜਿੰਦਰ ਪ੍ਰਤਾਪ ਸਿੰਘ, ਤਹਿਸੀਲਦਾਰ ਜਗਤਾਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਸਫ਼ਰ ਸ: ਕੁਲਜੀਤ ਸਿੰਘ ਬਾਜਵਾ, ਸ; ਖੁਸ਼ਪਾਲ ਸਿੰਘ ਧਾਲੀਵਾਲ, ਸ: ਗੁਰਜੰਟ ਸਿੰਘ ਸੋਹੀ, ਨਗਰ ਪ੍ਰੀਸ਼ਦ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ: ਹਰਬੀਰ ਸਿੰਘ ਬੱਬਲੂ, ਸ: ਸਵਿੰਦਰ ਸਿੰਘ, ਸ: ਸਤਿੰਦਰਬੀਰ ਸਿੰਘ, ਪਲਵਿੰਦਰ ਸਿੰਘ ਗਿੱਲ, ਸ: ਗੁਰਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ। Sugar Mill