ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਮਾਗਮ ’ਚ ਕੈਬਨਿਟ ਮੰਤਰੀ ਧਾਲੀਵਾਲ ਨੇ ਕੀਤੀ ਸ਼ਿਰਕਤ

Valmiki Jayanti
ਅੰਮ੍ਰਿਤਸਰ: ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਸਨਮਾਨਿਤ ਕਰਦੇ ਹੋਏ ਜੀ.ਐਮ. ਸ਼ਰਾਈਨ ਬੋਰਡ ਨਾਲ ਹਨ ਕੈਬਨਿਟ ਮੰਤਰੀ ਸ: ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ। 

ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸ਼ਰਧਾਂਜਲੀ : ਧਾਲੀਵਾਲ, ਚੀਮਾ

(ਰਾਜਨ ਮਾਨ) ਰਾਮਤੀਰਥ (ਅੰਮ੍ਰਿਤਸਰ)। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ (Valmiki Jayanti) ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾਤੇ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸ਼ਰਧਾਂਜਲੀ ਹੈ।  ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਸੰਗਤ ਨੂੰ ਸੰਬੋਧਨ ਕਰਦੇ ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨ, ਸੋ ਸਾਰੇ ਇਸ ਮੌਕੇ ਦਾ ਲਾਹ ਲੈਂਦੇ ਹੋਏ ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰੋ। ਉਨਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਸਿੱਖਿਆ ਤੋਂ ਬਿਨਾਂ ਤਰੱਕੀ ਅਸੰਭਵ ਹੈ।

ਸ: ਚੀਮਾ ਨੇ ਦੱਸਿਆ ਕਿ ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਵੱਲੋਂ ਕਰੀਬ 33 ਕਰੋੜ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਪੈਨੋਰਮਾ ਬਣਾਇਆ ਗਿਆ ਹੈ ਜਿਸਦਾ ਉਦਘਾਟਨ ਜਲਦੀ ਹੀ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।

Valmiki Jayanti
ਅੰਮ੍ਰਿਤਸਰ: ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਸਨਮਾਨਿਤ ਕਰਦੇ ਹੋਏ ਜੀ.ਐਮ. ਸ਼ਰਾਈਨ ਬੋਰਡ ਨਾਲ ਹਨ ਕੈਬਨਿਟ ਮੰਤਰੀ ਸ: ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ।

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਯਤਨਸੀਲ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ। (Valmiki Jayanti)

ਇਹ ਵੀ ਪੜ੍ਹੋ : ਸਾਰਸ ਮੇਲਾ: ਪਹਿਲੇ ਦਿਨ 10 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤੀ ਸ਼ਿਰਕਤ

ਇਸ ਮੌਕੇ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਅਜੈ ਕੁਮਾਰ ਗੁਪਤਾ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ: ਦਲਬੀਰ ਸਿੰਘ ਟੌਂਗ, ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ, ਚੇਅਰਮੈਨ ਸ: ਜਸਪ੍ਰੀਤ ਸਿੰਘ, ਚੇਅਰਮੈਨ ਸ੍ਰੀ ਵਰੁਣ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਪ੍ਰੀਤ ਸਿੰਘ, ਐਸ ਡੀ ਐਮ ਅਰਵਿੰਦਰਪਾਲ ਸਿੰਘ, ਸ੍ਰੀ ਰਵਿੰਦਰ ਹੰਸ, ਜੀ.ਐਮ. ਸ੍ਰੀ ਕੁਸ਼ਰਾਜ, ਸ੍ਰੀ ਸਤਪਾਲ ਸਿੰਘ ਸੋਖੀ, ਸ੍ਰੀ ਓਮ ਪ੍ਰਕਾਸ਼ ਗੱਬਰ, ਸ੍ਰੀ ਕੁਮਾਰ ਦਰਸ਼ਨ, ਸ੍ਰੀ ਸ਼ਸ਼ੀ ਗਿੱਲ ਵੀ ਹਾਜਰ ਸਨ। ਜੀ.ਐਮ. ਸ਼ਰਾਈਨ ਬੋਰਡ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।