(ਰਾਜਨ ਮਾਨ) ਅੰਮ੍ਰਿਤਸਰ। ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਦੇ ਦਰਸ਼ਨ ਐਵੇਨਿਊ ਇਲਾਕੇ ਵਿੱਚ ਕੁੱਝ ਵਿਅਕਤੀਆਂ ਵੱਲੋਂ ਜਾਅਲੀ ਪਾਵਰ ਆਫ ਅਟਾਰਨੀ ਬਣਾ ਕੇ ਪਰਵਾਸੀ ਭਾਰਤੀ ਦੇ ਪਲਾਟ ’ਤੇ ਹੁੰਦਾ ਨਾਜਇਜ਼ ਕਬਜ਼ਾ ( Illegal Encroachment ) ਹੋਣ ਤੋਂ ਬਚਾਅ ਲਿਆ। ਉਨ੍ਹਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਮਿਲੀ ਸੀ ਕਿ ਕੁੱਝ ਵਿਅਕਤੀ ਪਰਵਾਸੀ ਭਾਰਤੀ ਦੀ ਜਾਇਦਾਦ ਉਤੇ ਕਬਜ਼ਾ ਕਰਨ ਦੀ ਕੋਸਿਸ ਕਰ ਰਹੇ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਕੇ ਹੋਏ ਸ: ਧਾਲੀਵਾਲ ਮੌਕੇ ‘ਤੇ ਪੁੱਜੇ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸੱਦ ਕੇ ਫੌਰੀ ਤੌਰ ‘ਤੇ ਕਾਨੂੰਨੀ ਕਾਰਵਾਈ ਕਰਨ ਲਈ ਆਦੇਸ਼ ਵੀ ਦਿੱਤੇ।
ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼
ਸ: ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਸ਼੍ਰੀ ਸੁਦਰਸ਼ਨ ਸਿੰਘ, ਡਾ: ਗੁਰਦਰਸ਼ਨ ਕੌਰ ਵਾਸੀ ਇੰਗਲੈਡ ਅਤੇ ਰਵੀਦਰਸ਼ਨ ਸਿੰਘ ਵਾਸੀ ਕੈਨੇਡਾ ਦੇ 325 ਗਜ਼ ਪਲਾਟ ‘ਤੇ ਨਾਜਾਇਜ਼ ਕਬਜ਼ਾ ਕਰਨ ਲਈ ਸ: ਗੁਰਪਾਲ ਸਿੰਘ, ਰਮਨਦੀਪ ਕੌਰ ਅਤੇ ਕੁਝ ਹੋਰ ਵੱਲੋਂ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰ ਚੁੱਕੇ ਸਨ। ਜਦੋਂ ਇਹ ਮਾਮਲਾ ਮੇਰੇ ਧਿਆਨ ਵਿੱਚ ਆਇਆ ਤਾਂ ਮੈਂ ਮਾਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲਿਆ ਅਤੇ ਮੌਕੇ ‘ਤੇ ਪਲਾਟ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਰੋਕੀ ਅਤੇ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਦਿੱਤੇ ਹਨ। ( Illegal Encroachment )
ਇਹ ਵੀ ਪੜ੍ਹੋ : ਚੋਰੀ ਕੀਤੇ ਗਏ ਚੀਨੀ ਦੇ 192 ਗੱਟਿਆਂ ਸਮੇਤ ਦੋ ਕਾਬੂ
ਸ: ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਕਿਸੇ ਵੀ ਪ੍ਰਵਾਸੀ ਦੀਆਂ ਜਾਇਦਾਦਾਂ ਤੇ ਨਜ਼ਾਇਜ਼ ਕਬਜ਼ੇ ਨਹੀਂ ਹੋਣ ਦੇਵੇਗੀ। ਸ: ਧਾਲੀਵਾਲ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਕਾਇਤਾਂ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਹੋਏ ਇਕ ਵੱਟਸਐਪ ਨੰ: 9056009884 ਵੀ ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ ਅਤੇ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ। ( Illegal Encroachment )