Patiala News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ’ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Patiala News
ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਐਸ.ਡੀ.ਐਮ. ਰਿਚਾ ਗੋਇਲ ਵੀ ਨਜ਼ਰ ਆ ਰਹੇ ਹਨ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ | Patiala News

  • ਪਿੰਡ ਰੋਹਟੀ ਬਸਤਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ’ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। Patiala News

‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ’ਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਵੀਂ ਸ਼ਮੂਲੀਅਤ

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ। ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉੱਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ। Patiala News

ਇਹ ਵੀ ਪੜ੍ਹੋ: Pension News: ਐਨਪੀਐਸ ਦੀ ਥਾਂ ਆਈ, ਨਵੀਂ ਪੈਨਸ਼ਨ ਸਕੀਮ ‘ਯੂਪੀਐਸ’, ਜਾਣੋ ਨਵੀਂ ਯੋਜਨਾ ‘ਚ ਕਿੰਨ…

ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ ਵਨੀਤ ਜੋਸ਼ੀ, ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਡਾ. ਅਰਸ਼ਦੀਪ ਸਿੰਘ, ਭਰਪੂਰ ਸਿੰਘ, ਤਹਿਸੀਲ ਭਲਾਈ ਅਫ਼ਸਰ ਜਸਵੀਰ ਕੌਰ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜ਼ੂਦ ਸਨ। Patiala News