ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News ਕੈਬਨਿਟ ਮੰਤਰੀ ...

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ, ਇਹ ਕੰਮ ਸ਼ੁੁਰੂ

    Dr. Baljit Kaur
    Dr. Baljit Kaur

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਵਾਅਦੇ ਹੌਲੀ ਹੌਲੀ ਪੂਰੇ ਕਰਦੀ ਜਾ ਰਹੀ ਹੈ। ਇਸ ਦੇ ਤਹਿਤ ਮਲੋਟ ਤੋਂ ਵਿਧਾਇਕਾ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ (Dr. Baljit Kaur) ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ।

    ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਦੇਖਣਾ ਚਾਹੁੰਦਾ ਅਤੇ ਮੇਰੇ ਮਲੋਟ ਪਰਿਵਾਰ ਵਾਲੇ ਆਉਣ ਵਾਲੇ ਸਮੇਂ ਵਿੱਚ ਹਰ ਖੇਤਰ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁਝ ਤਕਨੀਕੀ ਮੁਸ਼ਕਿਲਾਂ ਕਾਰਨ ਕੁਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ। (Dr. Baljit Kaur)

    ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿੱਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ।

    ਇਹ ਵੀ ਪੜ੍ਹੋ : ਕੀ ਤੁਹਾਨੂੰ ਵੀ ਆਇਆ ਹੈ ਆਧਾਰ ਅਪਡੇਟ ਕਰਨ ਦਾ ਮੈਸੇਜ਼, ਤਾਂ ਹੋ ਜਾਓ ਸਾਵਧਾਨ

    ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜ਼ੂਦ ਸਨ।

    LEAVE A REPLY

    Please enter your comment!
    Please enter your name here