ਸਾਡੇ ਨਾਲ ਸ਼ਾਮਲ

Follow us

11.6 C
Chandigarh
Saturday, January 17, 2026
More
    Home Breaking News Punjab Govern...

    Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੀਟ ’ਚ ਮਾਅਰਕਾ ਮਾਰਨ ਵਾਲੇ ਜਤਿਨ ਲਈ ਆਖੀ ਵੱਡੀ ਗੱਲ

    Punjab Government News
    Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੀਟ ’ਚ ਮਾਅਰਕਾ ਮਾਰਨ ਵਾਲੇ ਜਤਿਨ ਲਈ ਆਖੀ ਵੱਡੀ ਗੱਲ

    Punjab Government News: ਮਲੋਟ (ਮਨੋਜ)। ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (NEET) ਵਿੱਚ SC ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ।

    Punjab Government News

    ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਤਿਨ ਨੂੰ ਨਕਦ ਸਹਾਇਤਾ ਰਾਸ਼ੀ ਭੇਂਟ ਕਰਨ ਦੇ ਨਾਲ-ਨਾਲ ਉਸਨੂੰ ਡਾਕਟਰੀ ਦੀ ਪੜ੍ਹਾਈ ਲਈ ਲੋੜੀਂਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਨੀਟ ਪ੍ਰੀਖਿਆ (NEET) ਕੁਆਲੀਫਾਈ ਕਰਨ ਵਾਲੇ ਜਤਿਨ ਨੂੰ ਹਾਰਦਿਕ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਨੀਟ ਪ੍ਰੀਖਿਆ ‘ਚ ਇਸ ਸ਼ਾਨਦਾਰ ਸਫਲਤਾ ਤੋਂ ਬਾਅਦ ਜਤਿਨ ਨੂੰ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। Punjab Government News

    Read Also : Haryana Ration Card: ਹਰਿਆਣਾ ਦੇ Ration Card ਧਾਰਕਾਂ ਲਈ ਵੱਡੀ ਖ਼ਬਰ

    ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।

    Punjab Government News