ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਲਈ ਕੀਤਾ ਇੱਕ ਹੋਰ ਐਲਾਨ

Dr. Baljit Kaur
Dr. Baljit Kaur

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ | Dr. Baljit Kaur

  • ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ

ਮਲੋਟ (ਮਨੋਜ)। ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ ।

ਜਾਣਕਾਰੀ ਦਿੱਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ, ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਵਿਦੇਸ਼ਾਂ ਦੀ ਆੜ ‘ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ

ਉਨ੍ਹਾਂ ਦੱਸਿਆ ਕਿ ਕੁਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨÏਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ | ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿੱਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਅÏਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤÏਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬਬੀ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ, ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ । ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ ਏਜੰਟਾਂ,ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਉਦਾਸੀਨਤਾ ਦੀ ਬਜਾਏ ਹਮਦਰਦੀ ਦੀ ਲੋੜ

ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲਿ੍ਹਆਂ ਤੋਂ ਅਜਿਹੀਆਂ ਅÏਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ਤੇ ਸੰਪਰਕ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here