Flood Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

Flood Punjab
Flood Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

Flood Punjab: ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲੇ

  • ਕਿਹਾ, ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਦੀ ਨਹੀਂ ਕੋਈ ਘਾਟ 70 ਲੱਖ ਰੁਪਏ ਦੀ ਰਾਹਤ ਸਮੱਗਰੀ ਫਾਜ਼ਿਲਕਾ ਵਿੱਚ ਵੰਡੀ | Flood Punjab
  • ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਨਾਲ ਰਹੇ | Flood Punjab

Flood Punjab: ਫਾਜ਼ਿਲਕਾ (ਰਜਨੀਸ਼ ਰਵੀ)। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਆਪਣੇ ਹੱਥੀ ਰਾਹਤ ਸਮਗਰੀ ਉਹਨਾਂ ਨੂੰ ਵੰਡੀ । ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਹਨਾਂ ਦੇ ਨਾਲ ਹਾਜ਼ਰ ਸਨ।

Flood Punjab

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਨੂੰ ਹਰ ਮਦਦ ਮੁਹਈਆ ਕਰਵਾ ਰਹੀ ਹੈ ਅਤੇ ਹੜ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਹਲਕੇ ਵਿੱਚ ਹੀ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਦੀ ਵੰਡ ਸਰਕਾਰੀ ਟੀਮਾਂ ਵੱਲੋਂ ਲੋਕਾਂ ਨੂੰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ 4558 ਰਾਸ਼ਨ ਕਿੱਟਾਂ ਦੀ ਵੰਡ ਲੋਕਾਂ ਨੂੰ ਕੀਤੀ ਗਈ ਹੈ ਅਤੇ 2017 ਬੈਗ ਕੈਟਲ ਫੀਡ ਵੰਡੀ ਗਈ ਹੈ।ਰਾਹਤ ਕੈਂਪਾਂ ਵਿੱਚ ਵੀ ਲੋਕਾਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈ। Flood Punjab

Flood Punjab

ਇਸ ਮੌਕੇ ਉਨਾਂ ਨੇ ਸਰਹੱਦੀ ਲੋਕਾਂ ਦੇ ਹੌਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਸਰਕਾਰ ਹਰ ਹੀਲੇ ਲੋਕਾਂ ਦੀ ਮਦਦ ਕਰ ਰਹੀ ਹੈ ਅਤੇ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਰਦਾਵਰੀ ਕਰਾ ਕੇ ਹਰ ਪ੍ਰਕਾਰ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਰਾਹਤ ਕਾਰਜਾਂ ਵਿੱਚ ਲੱਗੇ ਵਲੰਟੀਅਰਾਂ ਨਾਲ ਵੀ ਬੈਠਕ ਕੀਤੀ ਅਤੇ ਕਿਹਾ ਕਿ ਇਸ ਮੌਕੇ ਅਸੀਂ ਹੜ ਪੀੜਤਾਂ ਦਾ ਹੌਸਲਾ ਬਣਾਉਣਾ ਹੈ।

Flood Punjab

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਰਧ ਘਰ ਵੀ ਸਰਕਾਰ ਵੱਲੋਂ ਹੜ ਪੀੜਤ ਬਜ਼ੁਰਗਾਂ ਲਈ ਖੋਲੇ ਗਏ ਹਨ ਅਤੇ ਜੇਕਰ ਹੜ ਪ੍ਰਭਾਵਿਤ ਖੇਤਰਾਂ ਦੇ ਬਜ਼ੁਰਗ ਇੱਥੇ ਆਉਣਾ ਚਾਹੁਣ ਤਾਂ ਉਹਨਾਂ ਨੂੰ ਬਿਰਧ ਘਰਾਂ ਵਿੱਚ ਵੀ ਸੰਭਾਲਿਆ ਜਾਵੇਗਾ। ਇਸੇ ਤਰ੍ਹਾਂ ਦਿਵਿਆਂਗ ਜਨਾਂ ਨੂੰ ਵੀ ਪਹਿਲ ਦੇ ਅਧਾਰ ਤੇ ਹੜ ਪ੍ਰਭਾਵਿਤ ਖੇਤਰਾਂ ਵਿੱਚੋਂ ਬਾਹਰ ਕੱਢਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਿੰਡ ਨੂਰ ਸ਼ਾਹ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਰਾਸ਼ਨ ਕਿੱਟਾਂ ਤੋਂ ਇਲਾਵਾ ਮਹਿਲਾਵਾਂ ਨੂੰ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ।

Read Also : Deputy Commissioner Amritsar ਸਾਕਸ਼ੀ ਸਾਹਨੀ ਦਾ ਹੜ੍ਹਾਂ ਦੌਰਾਨ ਸਮਰਪਨ

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰ ਸ਼ਾਹ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਸਨ। ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਅਤੇ ਐਸਡੀਐਮ ਵੀਰਪਾਲ ਕੌਰ, ਤਹਿਸੀਲਦਾਰ ਜਸਪ੍ਰੀਤ ਸਿੰਘ ਦੀ ਹਾਜ਼ਰ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਨੇ ਬੰਨ ਕਿਨਾਰੇ ਹੀ ਹੜ ਪੀੜਤਾਂ ਦੇ ਨਾਲ ਹੀ ਲੰਗਰ ਛਕਿਆ।

Flood Punjab