ਸਾਡੇ ਨਾਲ ਸ਼ਾਮਲ

Follow us

9.5 C
Chandigarh
Saturday, January 24, 2026
More
    Home Breaking News Mudki News: ਕ...

    Mudki News: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

    Mudki News
    Mudki News: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

    ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

    Mudki News: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

    ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਪੀਣ ਵਾਲਾ ਨਹਿਰੀ ਪਾਣੀ : ਡਾ. ਰਵਜੋਤ ਸਿੰਘ

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

    ਮੁੱਦਕੀ ਵਿੱਚ ਆਏ ਇਤਿਹਾਸਿਕ ਪ੍ਰੋਜੈਕਟ ਗ੍ਰਾਂਟ : ਵਿਧਾਇਕ ਰਜਨੀਸ਼ ਦਹੀਆ

    ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈਂਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ। ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

    ਇਹ ਵੀ ਪੜ੍ਹੋ: Gold Rate Today: ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਗਿਰਾਵਟ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

    Mudki News
    Mudki News: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

    ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁੱਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਦੀ ਬਹੁਤ ਵੱਡੀ ਸੋਗਾਤ ਮਿਲੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ। ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ।

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ

    ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ’ਤੇ ਲਿਆਉਣ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੇ ਵਿਧਾਇਕ ਦਹੀਆ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਂਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। Mudki New

    ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਕਾਕਾ ਸੁਖਵਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।