ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ (Cabinet Minister Fauja Singh Sarari) ਵੱਲੋਂ ਅਸਤੀਫਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ’ਤੇ ਭਿ੍ਰਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ ’ਚ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ ’ਚ ਇੱਕ ਸਾਦੇ ਪ੍ਰੋਗਰਾਮ ’ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਰਾਰੀ (Cabinet Minister Fauja Singh Sarari) ਨੇ ਸ੍ਰੋਮਣੀ ਅਕਾਲੀ ਦਲ ਦੇ ਵਰਦੇਵ ਸਿੰਘ ਨੋਨੀ ਮਾਨ ਨੂੰ ਸਿੱਧੇ ਮੁਕਾਬਲੇ ’ਚ ਹਰਾ ਕੇ ਵਿਧਾਨ ਸਭਾ ਚੋਣ 10574 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਉਹ ਕਾਫ਼ੀ ਚਰਚਾ ਵਿੱਚ ਰਹੇ। ਕਾਫ਼ੀ ਲੰਮੇ ਸਮੇਂ ਤੋਂ ਉਹਨਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।